ਅਫ਼ਰੀਕੀ ਦੇਸ਼ ਇਥੋਪੀਆ ’ਚ ਇਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਯਾਤਰੀਆਂ ਨਾਲ ਭਰਿਆ ਇਕ ਟਰੱਕ ਨਦੀ ਵਿਚ ਡਿੱਗ ਗਿਆ। ਇਸ ਹਾਦਸੇ ’ਚ 71 ਲੋਕਾਂ ਦੀ ਜਾਨ ਚਲੀ ਗਈ ਹੈ। ਦਖਣੀ ਸਿਦਾਮਾ ਖੇਤਰ ਦੇ ਅਧਿਕਾਰੀਆਂ ਮੁਤਾਬਕ ਇਹ ਭਿਆਨਕ ਹਾਦਸਾ ਬੋਨਾ ਜ਼ਿਲ੍ਹੇ ’ਚ ਵਾਪਰਿਆ। ਖੇਤਰੀ ਸੰਚਾਰ ਬਿਊਰੋ ਨੇ ਐਤਵਾਰ ਦੇਰ ਰਾਤ ਇਕ ਬਿਆਨ ਵਿਚ ਕਿਹਾ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਬੋਨਾ ਜਨਰਲ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ, ਸਾਰੇ ਲੋਕ ਇਸੂਜ਼ੂ ਟਰੱਕ ’ਤੇ ਸਵਾਰ ਹੋ ਕੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ। ਇਚ ਦੌਰਾਨ ਰਸਤੇ ’ਚ ਟਰੱਕ ਅਚਾਨਕ ਟਰੱਕ ਨਦੀ ਵਿਚ ਜਾ ਡਿੱਗਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕ ਅਤੇ ਸਰਕਾਰੀ ਵਿਭਾਗ ਰਾਹਤ ਅਤੇ ਬਚਾਅ ਕਾਰਜ ਵਿਚ ਲੱਗ ਗਏ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਦੂਜੇ ਪਾਸੇ ਨਦੀ ’ਚ ਡਿੱਗੇ ਲੋਕਾਂ ਦੀ ਭਾਲ ਜਾਰੀ ਹੈ।