
ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਵੀਰਵਾਰ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਇਕ ਸੱਤ ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ ਘੱਟੋ-ਘੱਟ 43 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ। ਸਿਹਤ ਮੰਤਰੀ ਡਾਕਟਰ ਸਾਮੰਤ ਲਾਲ ਸੇਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਢਾਕਾ ਵਿੱਚ ਸਵੇਰੇ 2 ਵਜੇ ਇੱਕ ਬ੍ਰੀਫਿੰਗ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਖਮੀਆਂ ਦੀ ਹਾਲਤ “ਨਾਜ਼ੁਕ” ਹੈ।