IndiaPunjab

ਬਾਬਾ ਬਾਲਕ ਨਾਥ ਜਾ ਰਹੇ 7 ਪੰਜਾਬੀ ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ ‘ਚ ਡੁੱਬਣ ਨਾਲ ਮੌਤ,ਤਸਵੀਰ ਆਈ ਸਾਹਮਣੇ

ਊਨਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਗੋਬਿੰਦ ਸਾਗਰ ਝੀਲ ‘ਚ ਡੁੱਬਣ ਕਾਰਨ ਪੰਜਾਬ ਦੇ 7 ਨੌਜਵਾਨਾਂ ਦੀ ਮੌਤ ਹੋ ਗਈ ਹੈ। ਊਨਾ ਦੇ ਐੱਸ.ਪੀ. ਮੁਤਾਬਕ 7 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮ੍ਰਿਤਕ ਨੌਜਵਾਨ ਮੋਹਾਲੀ ਜ਼ਿਲ੍ਹੇ ਦੇ ਬਨੂੰੜ ਨਾਲ ਸਬੰਧਿਤ ਸੀ। ਗੋਬਿੰਦ ਸਾਗਰ ਲਾਠੀਆਂ ਨੇੜੇ ਝੀਲ ਵਿੱਚ ਨਹਾਉਣ ਲਈ ਉਤਰੇ ਤਾਂ ਅਚਾਨਕ ਡੁੱਬ ਗਏ।

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।

ਗੋਬਿੰਦ ਝੀਲ ‘ਚ ਡੁੱਬਣ ਵਾਲੇ ਨੌਜਵਾਨਾਂ ਦੀ ਪਛਾਣ ਰਮਨ (19) ਅਤੇ ਲਾਭ (17) ਵਜੋਂ ਹੋਈ ਹੈ, ਜੋ ਦੋਵੇਂ ਅਸਲੀ ਭਰਾਵਾਂ ਤੋਂ ਇਲਾਵਾ ਸ਼ਿਵ ਕੁਮਾਰ, ਪਵਨ ਕੁਮਾਰ (33), ਅਰੁਣ (15), ਲਖਵੀਰ ਕੁਮਾਰ (16) ਅਤੇ ਵਿਸ਼ਾਲ ਕੁਮਾਰ (16) ਹਨ। ਵਿਚ ਹੋਇਆ ਹੈ ਉਨ੍ਹਾਂ ਦੇ ਨਾਲ ਕ੍ਰਿਸ਼ਨ ਕੁਮਾਰ, ਸੋਨੂੰ, ਹੋਰੀ ਅਤੇ ਰਮਨ ਵੀ ਸਨ। ਇਹ ਸਾਰੇ ਹਮੀਰਪੁਰ ਸਥਿਤ ਬਾਬਾ ਬਾਲਕ ਨਾਥ ਮੰਦਰ ਜਾ ਰਹੇ ਸਨ। ਵਾਰਡ ਨੰਬਰ-11 ਦੇ ਕੌਂਸਲਰ ਭਜਨ ਲਾਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਗੋਤਾਖੋਰਾਂ ਨੇ ਗੋਬਿੰਦ ਝੀਲ ਤੋਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੀਆਂ ਦੇਹਾਂ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਸਾਰੇ ਨੌਜਵਾਨ ਸ਼੍ਰੀ ਮਾਤਾ ਨੈਣਾ ਦੇਵੀ ਦੇ ਮੰਦਰ ਵਿੱਚ ਮੱਥਾ ਟੇਕ ਕੇ ਬਾਬਾ ਬਾਲਕ ਨਾਥ ਜਾ ਰਹੇ ਸਨ। ਜਦੋਂ ਉਹ ਥਾਣਾ ਬੰਗਾਣਾ ਦੇ ਕੇਲਕਾ ਵਿਖੇ ਬਾਬਾ ਗਰੀਬ ਦਾਸ ਦੇ ਮੰਦਰ ਨੇੜੇ ਪਹੁੰਚੇ ਤਾਂ ਦੁਪਹਿਰ ਦੇ 3:30 ਵੱਜ ਚੁੱਕੇ ਸਨ। ਉਨ੍ਹਾਂ ਵਿੱਚੋਂ ਇੱਕ ਨੇ ਪਾਣੀ ਵਿੱਚ ਨਹਾਉਣ ਦੀ ਇੱਛਾ ਜ਼ਾਹਰ ਕੀਤੀ।

ਪੁਲਿਸ ਥਾਣਾ ਬੰਗਾਣਾ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਕੌਲਕਾ ਬਾਬਾ ਗਰੀਬ ਦਾਸ ਮੰਦਿਰ ਨੇੜੇ ਗੋਵਿੰਦ ਸਾਗਰ ਝੀਲ ‘ਚ ਬਾਅਦ ਦੁਪਹਿਰ ਕਰੀਬ 3.50 ਵਜੇ ਵਾਪਰੀ ਹੈ। ਪੁਲਿਸ ਨੂੰ 7 ਨੌਜਵਾਨਾਂ ਦੇ ਡੁੱਬਣ ਦੀ ਸੂਚਨਾ ਮਿਲੀ ਹੈ। ਦਰਅਸਲ ‘ਚ 11 ਵਿਅਕਤੀ ਜ਼ਿਲ੍ਹਾ ਮੋਹਾਲੀ ਦੇ ਪਿੰਡ ਬਨੂੜ ਤੋਂ ਬਾਬਾ ਬਾਲਕ ਨਾਥ ਮੰਦਰ ਜਾ ਰਹੇ ਸਨ। ਬਾਬਾ ਗਰੀਬਦਾਸ ਮੰਦਿਰ ਦੇ ਕੋਲ ਗੋਵਿੰਦਸਾਗਰ ਝੀਲ ਵਿੱਚ ਇਸ਼ਨਾਨ ਕਰਨ ਲੱਗੇ। ਪਾਣੀ ਡੂੰਘਾ ਹੋਣ ਕਾਰਨ ਸੱਤ ਨੌਜਵਾਨਾਂ ਦੀ ਡੁੱਬਣ ਨਾਲ ਮੌਤ ਹੋ ਗਈ।

ਚਾਰ ਨੌਜਵਾਨ ਕਿਸੇ ਤਰ੍ਹਾਂ ਪਾਣੀ ਵਿੱਚੋਂ ਬਾਹਰ ਆਏ ਅਤੇ ਮਦਦ ਲਈ ਰੌਲਾ ਪਾਉਣ ਲੱਗੇ। ਸਥਾਨਕ ਲੋਕ ਵੀ ਮਦਦ ਲਈ ਪਹੁੰਚ ਗਏ ਪਰ ਡੁੱਬੇ ਨੌਜਵਾਨ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗੋਤਾਖੋਰ ਝੀਲ ‘ਚ ਉਤਰੇ ,ਜਿਸ ਤੋਂ ਬਾਅਦ ਸਾਰੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ।

ਐਸਡੀਐਮ ਬੰਗਾਨਾ ਯੋਗਰਾਜ ਧੀਮਾਨ ਨੇ ਦੱਸਿਆ ਕਿ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਪੰਜਾਬ ਦੇ ਸੱਤ ਨੌਜਵਾਨਾਂ ਦੀ ਮੌਤ ਹੋ ਗਈ ਹੈ।

Leave a Reply

Your email address will not be published.

Back to top button