
ਇਸ ਸ਼ਹਿਰ ਦੇ ਸ਼ੋਅਰੂਮ ‘ਚ ਗੋਲੀਬਾਰੀ, ਇਕ ਦੀ ਮੌਤ, ਇਲਾਕੇ ‘ਚ ਸਨਸਨੀ
ਵੱਡੀ ਖਬਰ ਦਸੂਹਾ ‘ਚ ਬਾਈਕ ਦੇ ਸ਼ੋਅਰੂਮ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਉਂ ਚਲਾਈ ਗਈ।
ਜਾਣਕਾਰੀ ਮੁਤਾਬਕ ਦਸੂਹਾ ‘ਚ ਮੋਟਰਸਾਈਕਲ ਦੇ ਸ਼ੋਅਰੂਮ ‘ਚ ਚੱਲੀ ਗੋਲੀ ਨਾਲ ਇਕ ਮੁਲਾਜ਼ਮ ਦੀ ਮੌਤ ਹੋ ਗਈ ਹੈ। ਗੋਲੀ ਲਾਇਸੰਸੀ ਹਥਿਆਰ ਤੋਂ ਚਲਾਈ ਗਈ ਸੀ। ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਸ ਹਾਲਾਤ ਵਿੱਚ ਚੱਲੀ।
ਗੋਲੀਬਾਰੀ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਫਿਲਹਾਲ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਕਿਸ ਨੇ ਅਤੇ ਕਿਉਂ ਚਲਾਈ।