
ਪੰਜਾਬ ਕੈਬਨਿਟ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਵਿਚੋਂ ਕਈ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ ਤੇ ਕਈਆਂ ਨੂੰ ਕਿਸੇ ਹੋਰ ਥਾਂ ਬਦਲੀ ਕੀਤਾ ਜਾ ਸਕਦਾ ਹੈ। ਇਸ ਦੇ ਪਿੱਛੇ ਦੀ ਵਜ੍ਹਾ ਦੱਸੀ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ 13-0 ਦਾ ਮਿਸ਼ਨ ਤੈਅ ਕੀਤਾ ਗਿਆ ਸੀ ਪਰ ‘ਆਪ’ ਵੱਲੋਂ 3 ਹੀ ਸੀਟਾਂ ਹਾਸਲ ਕੀਤੀਆਂ ਗਈਆਂ। ਅਜਿਹੇ ਵਿਚ ਸੀਐੱਮ ਮਾਨ ਵੱਲੋਂ ਵਿਧਾਇਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਰਾਸ਼ਟਰੀ ਜਨਰਲ ਸਕੱਤਰ ਵੱਲੋਂ ਵੀ ਸੀਐੱਮ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਖਬਰ ਸਾਹਮਣੇ ਆਈ ਹੈ ਕਿ ਹਾਈਕਮਾਂਡ ਨਾਲ ਮੀਟਿੰਗ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਜਾ ਸਕਦੇ ਹਨ। ਜਿਥੇ ਕਈ ਨਵੇਂ ਚਿਹਰਿਆਂ ਨੂੰ ਪੰਜਾਬ ਕੈਬਨਿਟ ਵਿਚ ਥਾਂ ਦਿੱਤੀ ਜਾ ਸਕਦੀ ਹੈ।