

Big revelation in the case of threats to Sri Harmandir Sahib

ਸ੍ਰੀ ਹਰਿਮੰਦਰ ਸਾਹਿਬ (Golden Temple) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ। ਇਹ ਧਮਕੀਆਂ ਅਣਜਾਣ ਈਮੇਲ ਰਾਹੀ ਭੇਜੀਆਂ ਜਾ ਰਹੀਆਂ ਹਨ। ਪੁਲਿਸ ਇਸ ਮਾਮਲੇ ਦੇ ਵਿੱਚ ਕੰਮ ਕਰ ਰਹੀ ਹੈ ਪਰ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਹ ਈਮੇਲ ਡਾਰਕ ਵੈਬ ਰਾਹੀਂ ਭੇਜੀਆਂ ਗਈਆਂ ਹਨ। ਜਿਸ ਕਰਕੇ IP ਐਡਰੈੱਸ ਤੇ ਹੋਰ ਜਾਣਕਾਰੀ ਜੁਟਾਉਣ ‘ਚ ਪੁਲਿਸ ਅਤੇ ਜਾਂਚ ਏਜੰਸੀਆਂ ਨੂੰ ਦਿੱਕਤਾਂ ਆ ਰਹੀਆਂ ਹਨ।
