Jalandhar
ਵੱਡੀ ਖ਼ਬਰ! ਕਾਂਗਰਸ ਨੇ ਐਲਾਨਿਆ ਆਪਣਾ ਪਹਿਲਾ ਉਮੀਦਵਾਰ!

ਕਾਂਗਰਸ ਪਾਰਟੀ ਦੀ ਵੀ ਪਹਿਲੀ ਲਿਸਟ ਥੋੜੇ ਦਿਨਾਂ ਵਿੱਚ ਜਾਰੀ ਹੋ ਸਕਦੀ ਹੈ। ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਇੱਕ ਵੱਡਾ ਬਿਆਨ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਆਦਮਪੁਰ ਤੋਂ ਸੁਖਵਿੰਦਰ ਕੋਟਲੀ ਨੂੰ ਟਿਕਟ ਮਿਲ ਸਕਦੀ ਹੈ। ਹਾਲਾਂਕਿ ਇਸ ਨੂੰ ਲੈਕੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਉੱਥੇ ਹੀ ਪਿਛਲੇ ਦਿਨਾਂ ਕਾਂਗਰਸ ਦੇ ਕੁਝ ਸੰਭਾਵੀ ਉਮੀਦਵਾਰਾਂ ਦੀ ਲਿਸਟ ਸਾਹਮਣੇ ਆਈ ਸੀ, ਜਿਸ ਨੂੰ ਲੈਕੇ CEC ਦੀ ਮੀਟਿੰਗ ਤੋਂ ਬਾਅਦ ਫੈਸਲਾ ਹੋ ਜਾਵੇਗਾ।












