EducationPunjab

ਵੱਡੀ ਖ਼ਬਰ, ਪ੍ਰਾਇਵੇਟ ਸਕੂਲਾਂ ਦੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਡੋਪ ਟੈਸਟ ਕੀਤਾ ਲਾਜ਼ਮੀ

Big news for schools in Punjab, dope testing of bus drivers and conductors of private schools has been made mandatory.

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਵਿੱਚ ਕਮੀ ਨੂੰ ਲੈ ਕੇ ਸੁਰੱਖਿਆ ਵਿਭਾਗ ਨੇ ਇੱਕ ਅਹਿਮ ਫੈਸਲਾ ਲਿਆ ਹੈ। ਹੁਣ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਅਤੇ ਕੰਡਕਟਰਾਂ ਲਈ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਦਾ ਸਰਟੀਫਿਕੇਟ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਸਕੂਲ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਡਰਾਈਵਰ ਅਤੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਮੈਜਿਸਟਰੇਟ (ਈਓ) ਹਰੇਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਅਤੇ ਕੰਡਕਟਰ ਦੀ ਟੈਸਟ ਰਿਪੋਰਟ ਲੈਣਗੇ।

Back to top button