
ਮੋਗਾ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਮੋਗਾ-ਲੁਧਿਆਣਾ ਮੁੱਖ ਮਾਰਗ ‘ਤੇ ਬੱਚਿਆਂ ਨਾਲ ਭਰੀਆਂ ਦੋ ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ ਹੋ ਗਈ।, ਜਿਸ ਵਿੱਚ ਕਈ ਬੱਚੇ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਮਹਿਣਾ ਨੇੜੇ ਚੇਤੰਨਿਆ ਸਕੂਲ ਦੀਆਂ ਦੋ ਬੱਸਾਂ ਆ ਰਹੀਆਂ ਸਨ, ਜੋਕਿ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈਆਂ।
ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਈ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ।