politicalPunjab

ਵੱਡੀ ਖ਼ਬਰ ! ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

A farmer died during the protest of BJP candidate Parneet Kaur

 ਰਾਜਪੁਰਾ ਨੇੜਲੇ ਪਿੰਡ ਸਿਹਰਾ ਵਿਖੇ ਕਿਸਾਨਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ (Preneet Kaur) ਦੇ ਕੀਤੇ ਜਾ ਰਹੇ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਭਾਜਪਾ ਉਮੀਦਵਾਰਾਂ ਦਾ ਹਰ ਥਾਂ ‘ਤੇ ਵਿਰੋਧ ਕਰਨ ਦੀ ਕਾਲ ਦਿੱਤੀ ਹੋਈ ਹੈ ਜਿਸ ਦੇ ਚਲਦਿਆਂ ਜਦੋਂ ਨੇੜਲੇ ਪਿੰਡ ਸਿਹਰਾ ਵਿਖੇ ਭਾਜਪਾ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਵੱਲੋਂ ਭਾਜਪਾ ਪਾਰਟੀ ਸਮਰਥਕਾਂ ਵੱਲੋਂ ਰੱਖੇ ਗਏ ਪ੍ਰੋਗਰਾਮ ‘ਚ ਚੋਣ ਪ੍ਰਚਾਰ ਕਰਨ ਲਈ ਆਉਣਾ ਸੀ।

ਕਿਸਾਨ ਭਾਜਪਾ ਉਮੀਦਵਾਰ ਦਾ ਵਿਰੋਧ ਕਰਨ ਲਈ ਹੱਥਾਂ ‘ਚ ਕਾਲੀਆਂ ਝੰਡੀਆਂ ਤੇ ਕਿਸਾਨੀ ਝੰਡੇ ਲੈ ਕੇ ਮੌਕੇ ‘ਤੇ ਪੁੱਜ ਗਏ। ਵਿਰੋਧ ਪ੍ਰਦਰਸ਼ਨ ਦੌਰਾਨ ਇਕ ਕਿਸਾਨ ਸੁਰਿੰਦਰ ਪਾਲ ਸਿੰਘ ਪਿੰਡ ਆਕੜੀ ਥੱਲੇ ਡਿੱਗ ਗਿਆ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਨਾਲ ਦੇ ਸਾਥੀਆਂ ਵੱਲੋਂ ਗੱਡੀ ‘ਚ ਸਿਵਿਲ ਹਸਪਤਾਲ ਰਾਜਪੁਰਾ ਲਈ ਇਲਾਜ ਵਾਸਤੇ ਲਿਆਂਦਾ ਜਾ ਰਿਹਾ ਸੀ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਜਦੋਂ ਉਸ ਨੂੰ ਸਿਵਲ ਹਸਪਤਾਲ ਰਾਜਪੁਰਾ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

  ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨ ਦੀ ਮੌਤ ਧੱਕਾ-ਮੁੱਕੀ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਉਸ ਦੀ ਮੌਤ ਦਾ ਜਲਦ ਬਦਲਾ ਲਿਆ ਜਾਵੇਗਾ।

Related Articles

Back to top button