Jalandhar
ਵੱਡੀ ਖ਼ਬਰ! ਭਿਆਨਕ ਹਾਦਸੇ ਵਿਚ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਤ
Police personnel traveling in a car dies in a horrific accident.

ਟਾਂਡਾ ਜਹੂਰਾ ਸੜਕ ‘ਤੇ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਭਿਆਨਕ ਹਾਦਸੇ ਵਿਚ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਟਾਂਡਾ ਦੇ ਵਿਧਾਇਕ ਦਾ ਸੁਰੱਖਿਆ ਦਸਤੇ ਵਿਚ ਤਾਇਨਾਤ ਸੀ
ਭਿਆਨਕ ਸੜਕ ਹਾਦਸਾ ਬੀਤੀ ਰਾਤ ਉਸ ਵੇਲੇ ਵਾਪਰਿਆ, ਜਦੋਂ ਬਲਜਿੰਦਰ ਸਿੰਘ ਜਲੰਧਰ ਤੋਂ ਦਵਾਈ ਲੈਕੇ ਆਪਣੇ ਪਿੰਡ ਨੱਥੂਪੁਰ ਪਰਤ ਰਿਹਾ ਸੀ ਕਿ ਉਸਦੀ ਕਾਰ ਅਚਾਨਕ ਬੇਕਾਬੂ ਹੋ ਕੇ ਹਾਦਸਾ ਗ੍ਰਸਤ ਹੋ ਗਈ।
ਬਲਜਿੰਦਰ ਸਿੰਘ ਨੂੰ ਸਰਕਾਰੀ ਹਸਪਤਾਲ ਦੀ ਸਹਾਇਤਾ ਦੇਣ ਉਪਰੰਤ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।











