ਵੱਡੀ ਖੁਸ਼ਖਬਰੀ…ਪੰਜਾਬ ਸਰਕਾਰ ਵੱਲੋਂ 4864 ਨਵੀਆਂ ਭਰਤੀਆਂ ਦਾ ਐਲਾਨ
ਵੱਡੀ ਖੁਸ਼ਖਬਰੀ...ਪੰਜਾਬ ਸਰਕਾਰ ਵੱਲੋਂ 4864 ਨਵੀਆਂ ਭਰਤੀਆਂ ਦਾ ਐਲਾਨ
ਪੰਜਾਬ ਵਿੱਚ ਸਰਕਾਰੀ ਨੌਕਰੀ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਲ 2025-26 ਦੌਰਾਨ ਪੀ.ਐਸ.ਪੀ.ਸੀ.ਐਲ ਵਿੱਚ 4,864 ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ।
ਅੱਜ ਇਥੇ 35 ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇੰਨ੍ਹਾਂ ਕੁੱਲ ਭਰਤੀਆਂ ਵਿੱਚੋਂ 4444 ਨੌਜਵਾਨਾਂ ਨੂੰ ਪੀ.ਐਸ.ਪੀ.ਸੀ.ਐਲ ਵਿੱਚ ਅਤੇ 782 ਨੂੰ ਪੀ.ਐੱਸ.ਟੀ.ਸੀ.ਐਲ ਵਿੱਚ ਸਿੱਧੀ ਭਰਤੀ ਰਾਹੀਂ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 1,360 ਵਿਅਕਤੀਆਂ ਨੂੰ ਤਰਸ ਦੇ ਆਧਾਰ ‘ਤੇ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਭਰਤੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਬਿਜਲੀ ਵਿਭਾਗ ਦੇ ਮਨੁੱਖੀ ਸਰੋਤਾਂ ਨੂੰ ਮਜ਼ਬੂਤ ਕਰਕੇ ਸੂਬੇ ਦੇ ਲੋਕਾਂ ਲਈ ਬਿਹਤਰ ਅਤੇ ਨਿਰਵਿਘਨ ਬਿਜਲੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਹੈ।
ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 35 ਸਹਾਇਕ ਇੰਜਨੀਅਰਾਂ ਵਿੱਚੋਂ 22 ਇਲੈਕਟ੍ਰੋਨਿਕਸ ਅਤੇ ਕੰਮਿਊਨੀਕੇਸ਼ਨ ਵਿੱਚ, ਜਦੋਂ ਕਿ 13 ਇਲੈਕਟ੍ਰੀਕਲ ਵਿੱਚ ਮਾਹਰ ਹਨ ।