ਵੱਡੀ ਵਾਰਦਾਤ, ਅਕਾਲੀ ਆਗੂ ਦੇ ਘਰ ’ਤੇ ਅੰਨ੍ਹੇਵਾਹ ਫਾਇਰਿੰਗ
Major incident, indiscriminate firing at Akali leader's house

Major incident, indiscriminate firing at Akali leader’s house
ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਸਿਆਸੀ ਜਗਤ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਪ੍ਰਾਪਰਟੀ ਡੀਲਰ ਵੱਲੋਂ 2 ਕਰੋੜ ਦੀ ਫਿਰੌਤੀ ਨਾ ਦੇਣ ਕਾਰਨ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਹਾਲੇ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਹੀ ਕੀਤੀ ਸੀ ਕਿ ਸ਼ੁੱਕਰਵਾਰ ਨੂੰ ਇਸੇ ਇਲਾਕੇ ਦੇ ਅਕਾਲੀ ਆਗੂ ਚੌਧਰੀ ਸ਼ਾਮਲਾਲ ਦੇ ਘਰ ਬਾਹਰ ਫਾਇਰਿੰਗ ਹੋ ਗਈ।
ਗੈਂਗਸਟਰ ਨੇ 1 ਕਰੋੜ ਦੀ ਫਿਰੌਤੀ ਮੰਗੀ
ਵਟਸਐਪ ਨੰਬਰ ’ਤੇ ਕਾਲ ਕਰਨ ਵਾਲੇ ਖ਼ੁਦ ਨੂੰ ਗੈਂਗਸਟਰ ਲੱਕੀ ਪਟਿਆਲ ਦੱਸਦਿਆਂ 1 ਕਰੋੜ ਦੀ ਫਿਰੌਤੀ ਮੰਗੀ। ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ 3 ਖੋਲ ਬਰਾਮਦ ਕੀਤੇ ਹਨ ਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਅਕਾਲੀ ਆਗੂ ਸ਼ਾਮਲਾਲ ਸ਼੍ਰੋਮਣੀ ਅਕਾਲੀ ਦਲ ਬੀ. ਸੀ ਵਿੰਗ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਹਨ।










