Punjab

ਵੱਡੀ ਵਾਰਦਾਤ: ਪੰਜਾਬ ਦੇ ਇਸ ਜਿਲ੍ਹੇ ਚ ਹੋਈ ਅੰਧਾਧੁੰਦ ਫਾਇਰਿੰਗ, ਲੋਕ ਸਹਿਮੇ

Major incident: Indiscriminate firing took place in this district of Punjab, people are in panic

Major incident: Indiscriminate firing took place in this district of Punjab, people are in panic

ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਵਿਖੇ ਬਾਜ਼ਾਰ ਵਿਚ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ ਫਤਿਆਬਾਦ ‘ਤੇ ਗੋਲੀਆਂ ਚਲਾ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

Image

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੁਕਾਨ ਮਾਲਕ ਮਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਘਰ ‘ਤੇ ਪਹਿਲਾਂ ਵੀ ਫਾਇਰਿੰਗ ਹੋਈ ਸੀ ਤਾਂ ਅੱਜ ਫੇਰ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ਦੁਕਾਨ ‘ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲੋਂ ਪਹਿਲਾਂ ਵਿਦੇਸ਼ੀ ਨੰਬਰਾ ਤੋਂ ਫੋਨ ਕਰ ਕੇ ਫਿਰੋਤੀਆ ਮੰਗਈਆ ਜਾ ਰਹੀਆਂ ਸੀ। ਪੁਲਸ ਨੇ ਮਾਮਲਾ ਤਾਂ ਦਰਜ ਕੀਤਾ ਸੀ ਪਰੰਤੂ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਕਿ ਇਨ੍ਹਾਂ ਬਦਮਾਸ਼ਾ ‘ਤੇ ਜਲਦ ਕਾਰਵਾਈ ਕਰਕੇ ਸਾਨੂੰ ਇਨਸਾਫ ਦਿੱਤਾ ਜਾਵੇ। 

ਇਸ ਮਾਮਲੇ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ।

Back to top button