PunjabPolitics

ਵੱਡੀ ਖ਼ਬਰ: ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕੀਤਾ ਸਿਆਸਤ ਛੱਡਣ ਦਾ ਐਲਾਨ

Big news: Akali leader Bikram Majithia announced to quit politics

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ   ਨੇ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠੀਆ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਨੇ ਟਵੀਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ 5 ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਨ੍ਹਾਂ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ, ਸਾਰਿਆਂ ਲਈ ਚੰਗਾ ਇਲਾਜ, ਘੱਟ ਮਹਿੰਗਾਈ, ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫ਼ਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਸ਼ਾਮਲ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (CM Arvind Kejriwal)  ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਸਾਹਮਣੇ ਉਪਰੋਕਤ ਪੰਜ ਮੰਗਾਂ ਰੱਖੀਆਂ ਸਨ ਕਿ ਜੇਕਰ ਮੋਦੀ ਸਰਕਾਰ ਪੰਜ ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਸ ਕਾਰਨ ਹੁਣ ਬਿਕਰਮ ਮਜੀਠੀਆ ਨੇ ਇਹ ਮੰਗਾਂ ਪੰਜਾਬ ਸਰਕਾਰ ਅੱਗੇ ਰੱਖ ਦਿੱਤੀਆਂ ਹਨ।

PunjabKesari

Back to top button