
ਪਾਣੀਪਤ ਦੇ ਤਹਿਸੀਲ ਕੈਂਪ ‘ਚ ਇੱਕ ਫੈਕਟਰੀ ਨੇੜੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਜਿੱਥੇ ਇਕ ਘਰ ‘ਚ ਸਿਲੰਡਰ ਫਟਣ ਨਾਲ ਘਰ ‘ਚ ਭਿਆਨਕ ਅੱਗ ਲੱਗ ਗਈ। ਅੱਗ ‘ਚ ਘਰ ਦੇ 6 ਲੋਕ ਜ਼ਿੰਦਾ ਸੜ ਗਏ।ਮਰਨ ਵਾਲਿਆਂ ‘ਚ ਪਤੀ-ਪਤਨੀ ਅਤੇ 4 ਬੱਚੇ ਸ਼ਾਮਲ ਹਨ। ਬੱਚਿਆਂ ਵਿੱਚ 2 ਲੜਕੀਆਂ ਅਤੇ 2 ਲੜਕੇ ਹਨ।ਦੱਸਿਆ ਜਾ ਰਿਹਾ ਹੈ ਕਿ ਸਵੇਰੇ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਗਈ ਸੀ। ਕਮਰੇ ਦਾ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਅੰਦਰ ਹੀ ਮੌਤ ਹੋ ਗਈ। ਮ੍ਰਿਤਕ ਪਾਣੀਪਤ ਤਹਿਸੀਲ ਕੈਂਪ ਇਲਾਕੇ ‘ਚ ਕਿਰਾਏ ‘ਤੇ ਰਹਿੰਦੇ ਸਨ।