
ਜਲੰਧਰ / ਸ਼ਿੰਦਰਪਾਲ ਸਿੰਘ ਚਾਹਲ
ਜਲੰਧਰ ਦੇ ਸੋਢਲ ਇਲਾਕੇ ‘ਚ ਸਥਿਤ ਯੂਕੋ ਬੈਂਕ ‘ਚ ਦਿਨ-ਦਿਹਾੜੇ 13 ਲੱਖ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ 3 ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਮੌਕੇ ‘ਤੇ ਪੁੱਜੀ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬੈਂਕ ਵਿੱਚ ਕੋਈ ਸੁਰੱਖਿਆ ਗਾਰਡ ਮੌਜੂਦ ਨਹੀਂ ਸੀ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਬੈਂਕ ਅਤੇ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕਰ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
EtuKilxndk