Jalandhar

ਵੱਡੀ ਖ਼ਬਰ! ਜਲੰਧਰ ਰੇਲਵੇ ਸਟੇਸ਼ਨ ‘ਤੇ ਅੱਗ ਦੇ ਭਾਂਬੜ ਨਾਲ ਮੱਚੀ ਹਫੜਾ-ਦਫੜੀ, ਲੋਕਾਂ ਨੂੰ ਪਈਆਂ ਭਾਜੜਾਂ

Big news! Chaos caused by fire at Jalandhar railway station, people were injured.

ਜਲੰਧਰ ਦੇ ਰੇਲਵੇ ਸਟੇਸ਼ਨ ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਥੇ ਅਚਾਨਕ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੇ ਸਿਗਨਲ ਸਟੋਰ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।  ਅੱਗ ਇੰਨੀ ਭਿਆਨਕ ਸੀ ਕਿ ਕਰੀਬ ਦੋ ਕਿਲੋਮੀਟਰ ਤੱਕ ਧੂੰਏਂ ਦਾ ਗੁਬਾਰ ਦਿਖਾਈ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ। ਕਰੀਬ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਉਤੇ ਮੋਰਚਾ ਸਾਂਭਿਆ ਗਿਆ ਹੈ।

Back to top button