ਸਿੱਖਾਂ ਦੇ ਪਵਿੱਤਰ ਧਾਮ ਹੇਮਕੁੰਟ ਸਾਹਿਬ ਦੀ ਯਾਤਰਾ ਆਉਣ ਵਾਲੀ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਹੇਮਕੁੰਟ ਸਾਹਿਬ ਪ੍ਰਬੰਧ ਸੰਮਤੀ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ 20 ਅਪ੍ਰੈਲ ਤੋਂ ਬੀਐੱਸਐੱਫ ਦੇ ਜਵਾਨ ਯਾਤਰਾ ਦੇ ਰਸਤੇ ਦੀ ਬਰਫ ਨੂੰ ਹਟਾਉਣ ਲਈ ਲੱਗਣਗੇ।
ਦੱਸ ਦੇਈਏ ਕਿ ਸ੍ਰੀ ਹੇਮੁਕੰਟ ਸਾਹਿਬ ਦੀ ਯਾਤਰਾ ਲਈ ਹਰ ਸਾਲ ਦੇਸ਼-ਵਿਦੇਸ਼ ਤੋਂ ਯਾਤਰੀ ਦਰਸ਼ਨ ਕਰਨ ਲਈ ਆਉਂਦੇ ਹਨ। ਇਸ ਸਾਲ ਸੰਗਤ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏੇ ਟਰੱਸਟ ਵੱਲੋਂ ਕਮਰਿਆਂ ਦਾ ਨਿਰਮਾਣ ਕੀਤਾ ਗਿਆ ਹੈ। ਹੇਮਕੁੰਟ ਸਾਹਿਬ ਦੀ ਯਾਤਰਾ ਅਕਤੂਬਰ ਦੇ ਅਖੀਰ ਵਿਚ ਖਤਮ ਹੋਵੇਗੀ। ਨਾਲ ਹੀ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਸੰਗਤ ਸੁਚੇਤ ਰਹੇ ਤੇ ਹਰ ਸਾਲ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਹੇਮਕੁੰਟ ਸਾਹਿਬ ਦੇ ਦਰਸ਼ਨ ਲਈ ਪਹੁੰਚੇ।