
ਸੀਬੀਆਈ ਕੋਰਟ ਨੇ ਸ਼ਰਾਬ ਘਪਲੇ ਨਾਲ ਜੁੜੇ ਮਾਮਲੇ ਵਿਚ ਅੱਗੇ ਦੀ ਪੁੱਛਗਿਛ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਲਈ 5 ਦਿਨ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਕੋਰਟ ਨੇ ਸਿਸੋਦੀਆ ਨੂੰ 4 ਮਾਰਚ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।