ਸ਼ਹੀਦ ਭਗਤ ਸਿੰਘ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਆਪ ਕਸੂਤੀ ਫਸੀ
Babasaheb BR Ambedkar, Shaheed Bhagat Singh, by putting Kejriwal's picture on par with himself
ਬਾਬਾ ਸਾਹਿਬ ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੇ ਨਾਲ ਕੇਜਰੀਵਾਲ ਦੀ ਤਸਵੀਰ ਲਗਾ ਕੇ ਆਮ ਆਦਮੀ ਪਾਰਟੀ ਕਸੂਤੀ ਫਸ ਗਈ ਹੈ। ਦਰਅਸਲ ਕੇਜਰੀਵਾਲ ਦੇ ਪਤਨੀ ਸੁਨੀਤਾ ਕੇਰੀਵਾਲ ਨੇ ਕੇਜਰੀਵਾਲ ਦੇ ਸੰਦੇਸ਼ ਪੜ੍ਹ ਕੇ ਸੁਣਾਇਆ ਤਾਂ ਇਸ ਵੀਡੀਓ ਵਿੱਚ ਦੇਖਣ ਨੂੰ ਮਿਲਿਆ ਕਿ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੇ ਵਿਚਾਲੇ ਕੇਜਰੀਵਾਲ ਦੀ ਫੋਟੋ ਲਗਾ ਦਿੱਤੀ ਗਈ।
ਇਸ ‘ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ -ਇਕ ਪਾਸੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਭਗਤ ਸਿੰਘ।
ਦੂਸਰੇ ਪਾਸੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਜੀ ਦੀ ਤਸਵੀਰ।
ਦੋਹਾਂ ਮਹਾਨ ਸਖਸ਼ੀਅਤਾਂ ਦੇ ਬਰਾਬਰ ਸ਼ਰਾਬ ਘੋਟਾਲੇ ‘ਚ ਤਿਹਾੜ ਜੇਲ੍ਹ ਵਿਚ ਬੰਦ ਭ੍ਰਿਸ਼ਟ ਅਰਵਿੰਦ ਕੇਜਰੀਵਾਲ ਦੀ ਫੋਟੋ ਲਾਉਣਾ ਸ਼ਹੀਦ-ਏ-ਆਜ਼ਾਮ ਅਤੇ ਬਾਬਾ ਸਾਹਿਬ ਦਾ ਅਨਾਦਰ ਹੈ।
ਕੇਜਰੀਵਾਲ ਦੀ ਪਤਨੀ ਦੁਆਰਾ ਪ੍ਰੈਸ ਕਾਨਫਰੰਸ ਦੌਰਾਨ ਕੈਮਰੇ ‘ਚ ਕੈਦ ਹੋਈ ਇਹ ਤਸਵੀਰ ਬਿਆਨ ਕਰਦੀ ਹੈ ਕਿ ਆਪ ਸੁਪਰੀਮੋ ਇਕ ਹੰਕਾਰੀ ਹੈ।
ਇਸ ਬੱਜਰ ਗੁਨਾਹ ਲਈ ਆਪ ਜਲਦ ਤੋਂ ਜਲਦ ਮੁਆਫ਼ੀ ਮੰਗੇ।
ਸੁਖਪਾਲ ਸਿੰਘ ਖਹਿਰਾ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਪੁੱਛਿਆ ਕਿ ਕੀ ਅਰਵਿੰਦ ਕੇਜਰੀਵਾਲ ਭਾਰਤ ਦੀ ਆਜ਼ਾਦੀ ਦੀ ਲੜਾਈ ਲਈ ਜੇਲ੍ਹ ਗਏ, ਜੋ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਈ ? ਖਹਿਰਾ ਨੇ ਕਿਹਾ ਕਿ ਇਹ ਸਾਡੇ ਮਹਾਨ ਚਿਹਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦਾ ਨਿਰਾਦਰ ਅਤੇ ਅਪਮਾਨ ਹੈ। ਮੈਂ ਸ਼੍ਰੀਮਤੀ ਕੇਜਰੀਵਾਲ ਨੂੰ ਦਾਗੀ ਅਤੇ ਭ੍ਰਿਸ਼ਟ ਦੀ ਤਸਵੀਰ ਨੂੰ ਤੁਰੰਤ ਹਟਾਉਣ ਦੀ ਅਪੀਲ ਕਰਦਾ ਹਾਂ।