ਸ਼ੁਭਕਰਨ ਮਾਮਲੇ ‘ਚ ਕਿਸਾਨ ਆਗੂ ਲੱਖੋਵਾਲ ਨੇ 2 ਦਿਨ ‘ਚ FIR ਦਰਜ ਕਰਨ ਦਾ ਦਿੱਤਾ ਅਲਟੀਮੇਟਮ
Farmer leader Lakhowal gave ultimatum to register FIR in 2 days in Shubkaran case
ਕਿਸਾਨ ਆਗੂਆਂ ਵੱਲੋਂ ਅੱਜ ਪੂਰੇ ਦੇਸ਼ ਭਰ ਵਿਚ ਸ਼ਾਂਤੀਪੂਰਵਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਹਰਿੰਦਰ ਲਖੋਵਾਲ ਨੇ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ FIR ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਜੇਕਰ ਕਿਤੇ ਵੀ ਕਤਲ ਹੋਵੇ ਤਾਂ ਘੰਟੇ ਜਾਂ 2 ਘੰਟੇ ਵਿਚ FIR ਦਰਜ ਹੋ ਜਾਂਦੀ ਹੈ ਤੇ ਜੇਕਰ ਕਿਤੇ ਲੜਾਈ-ਝਗੜਾ ਹੋਇਆ ਹੋਵੇ ਤਾਂ 307 ਦਾ ਪਰਚਾ ਦਰਜ ਹੋ ਜਾਂਦਾ ਹੈ ਪਰ ਸ਼ੁਭਕਰਨ ਮਾਮਲੇ ਵਿਚ ਅਜੇ ਤੱਕ ਐੱਫਆਈਆਰ ਦਰਜ ਨਹੀਂ ਕੀਤੀ ਗਈ ਹੈ। ਕਿਸਾਨ ਆਗੂ ਲਖੋਵਾਲ ਨੇ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ 2 ਦਿਨ ‘ਚ ਪਰਚਾ ਦਰਜ ਕਰਨ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਤਾਂ ਅਸੀਂ ਪ੍ਰਦਰਸ਼ਨ ਕਰਾਂਗੇ ਤੇ ਉਦੋਂ ਤੱਕ ਸ਼ੁਭਕਰਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਦੱਸ ਦੇਈਏ ਕਿ ਕਿਸਾਨ ਆਗੂਆਂ ਵੱਲੋਂ ਅੱਜ ਪੂਰੇ ਦੇਸ਼ ਭਰ ਵਿਚ ਸ਼ਾਂਤੀਪੂਰਵਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਹ ਟਰੈਕਟਰ ਮਾਰਚ WTO ਸਮਝੌਤੇ ਨੂੰ ਰੋਕਣ ਲਈ ਵੀ ਕੀਤਾ ਜਾ ਰਿਹਾ ਹੈ। ਦੁਨੀਆ ਭਰ ਵਿਚ ਕਿਸਾਨ WTO ਸਮਝੌਤੇ ਖਿਲਾਫ ਸੰਘਰਸ਼ ਕਰ ਰਹੇ ਹਨ।