
ਸ਼੍ਰੀ ਗੁਰੂ ਗ੍ਰੰਥ ਸਾਹਿਬ ਧਰਮ ਪ੍ਰਚਾਰ ਕਮੇਟੀ (ਰਜਿ.) ਜਲੰਧਰ ਵੱਲੋਂ ਧੰਨ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਆ ਰਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਦਸੰਬਰ 2025 ਵਿਚ ਆ ਰਹੀ 350 ਸਾਲਾ ਸ਼ਹੀਦੀ ਸਮਾਰੋਹ ਸ਼ਤਾਵਦੀ, 2029 ਵਿਚ ਸ਼੍ਰੀ ਗੁਰੂ ਅਮਰ ਦਾਸ ਜੀ 450 ਸਾਲਾਂ ਜੋਤਿ ਜੋਤ ਸਮਰੋਹ ਸ਼ਤਾਵਦੀ ਅਤੇ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਦੀ 2030 ਵਿਚ ਆ ਰਹੀ 400 ਸਾਲਾ ਪ੍ਰਕਾਸ਼ ਦਿਵਸ ਸ਼ਤਾਵਦੀ ਸਮਾਰੋਹ ਨੂੰ ਨੂੰ ਸਮਰਪਿਤ ਦੁਆਬੇ ਦੇ ਵੱਖ ਵੱਖ ਪਿੰਡਾਂ ਵਿੱਚ ਕਥਾ ਕੀਰਤਨ ਵਿਚਾਰਾਂ ਦਾ ਪਰਵਾਹ ਸ਼ੁਰੂ ਕੀਤਾ ਗਿਆ ਹੈ.
ਜਿਸ ਦੀ ਲੜੀ ਦੇ ਤਹਿਤ ਅੱਜ ਪਿੰਡ ਕਿਸ਼ਨਗੜ੍ਹ ਵਿਖੇ ਗੁਰਦੁਆਰਾ ਸਾਹਿਬ ਵਿਚ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਥਾ ਵਿਚਾਰ ਕਥਾਵਾਚਕ ਗਿਆਨੀ ਕੁਲਵੰਤ ਸਿੰਘ ਜਲੰਧਰ ਵਾਲਿਆਂ ਵੱਲੋਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ.
ਇਸ ਸਮੇ ਗਿਆਨੀ ਕੁਲਵੰਤ ਸਿੰਘ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਸਫਾਈ ਦੀ ਸੇਵਾ ਕਰਵਾਈ ਗਈ. ਇਸ ਸਮੇਂ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਸੇਵਾਦਾਰ ਮੈਂਬਰਾਂ ਤੋਂ ਇਲਾਵਾ ਬੀਬੀਆਂ ਨੇ ਵੀ ਗੁਰੂ ਸਾਹਿਬ ਦੀ ਸੇਵਾ ਕਰਕੇ ਲਾਹਾ ਪ੍ਰਾਪਤ ਕੀਤਾ.