PunjabReligious

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੋਅ, ਕਰੋੜਾਂ ਰੁਪਏ ਦੀ ਲਾਗਤ ਨਾਲ ਸੁੰਦਰ ਫੁੱਲਾਂ ਦੀ ਸਜਾਵਟ

Beautiful flower decoration at the cost of crores of rupees at Sachkhand Sri Harimandar Sahib on the Prakash Purab of Shri Guru Ramdas Ji.

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੋਅ ਸਜਾਏ ਗਏ।

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੂਮ-ਧਾਮ ਦੇ ਨਾਲ ਮਨਾਇਆ ਜਾਵੇਗਾ। ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋਰਾਂ-ਸ਼ੋਰਾਂ ਦੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਨੂੰ ਰੰਗ-ਬਿਰੰਗੇ ਸੁੰਦਰ ਦੇਸੀ ਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਇਆ ਗਿਆ ਅਤੇ ਕਰੋੜਾਂ ਰੁਪਏ ਦੀ ਲਾਗਤ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਸੁੰਦਰ ਫੁੱਲਾਂ ਦੀ ਸਜਾਵਟ ਵੀ ਕਰਵਾਈ ਜਾ ਰਹੀ ਹੈ। ਇਸ ਮੌਕੇ 20 ਟਨ ਦੇ ਕਰੀਬ ਅਲੱਗ-ਅਲੱਗ ਕਿਸਮਾਂ ਦੇ ਫੁੱਲ ਵਿਦੇਸ਼ਾਂ ਤੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਵਿੱਚ ਲਿਆਏ ਗਏ ਹਨ। ਪਿਛਲੇ 10 ਸਾਲ ਤੋਂ ਮੁੰਬਈ ਦੇ ਰਹਿਣ ਵਾਲੇ ਇਕਬਾਲ ਸਿੰਘ ਵੱਲੋਂ ਇਹ ਸੇਵਾ ਨਿਭਾਈ ਜਾਂਦੀ ਹੈ, ਜਿਸ ਵਿੱਚ 100 ਤੋਂ ਵੱਧ ਸ਼ਰਧਾਲੂ ਇਸ ਸੇਵਾ ਵਿੱਚ ਹਿੱਸਾ ਲੈਂਦੇ ਹਨ ਅਤੇ 80 ਦੇ ਕਰੀਬ ਕਾਰੀਗਰ ਫੁੱਲਾਂ ਦੀ ਸਜਾਵਟ ਦਾ ਕੰਮ ਕਰਦੇ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ ਅਤੇ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੀ ਹੋਵੇਗੀ। ਫੁੱਲਾਂ ਦੀ ਸਜਾਵਟ ਕਰਵਾਉਣ ਪਹੁੰਚੇ ਸੇਵਾਦਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਜਾਵਟ 100 ਤੋਂ ਵੱਧ ਕਾਰੀਗਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕਰਵਾਈ ਜਾ ਰਹੀ ਹੈ ਅਤੇ ਕਰੋੜਾਂ ਰੁਪਏ ਦੇ ਫੁੱਲ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਫੁੱਲਾਂ ਦੀ ਸਜਾਵਟ ਕਰਨ ਵਾਸਤੇ ਪੰਜਾਬ ਅਤੇ ਪੰਜਾਬ ਦੇ ਬਾਹਰ ਦੇ ਸੂਬਿਆਂ ਤੋਂ ਵੀ ਕਾਰੀਗਰਾਂ ਨੂੰ ਬੁਲਾਇਆ ਗਿਆ ਹੈ।

 

ਬੀਤੇ ਦਿਨੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 19 ਅਕਤੂਬਰ ਨੂੰ ਪਾਇਆ ਜਾਵੇਗਾ। ਇਸ ਮੌਕੇ ਪ੍ਰਤਾਪ ਸਿੰਘ ਨੇ ਗੁਰਪੁਰਬ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 18 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਕ, ਸ਼ੇਰਾਂ ਵਾਲ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।

ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਰਾਤ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜਥੇ ਸੰਗਤ ਨੂੰ ਰਾਗ ਅਧਾਰਿਤ ਕੀਰਤਨ ਸਰਵਣ ਕਰਵਾਉਣਗੇ। ਗੁਰਪੁਰਬ ਵਾਲੇ ਦਿਨ 19 ਅਕਤੂਬਰ ਨੂੰ ਜਿਥੇ ਸਾਰਾ ਦਿਨ ਧਾਰਮਿਕ ਦੀਵਾਨ ਸਜਣਗੇ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਵਿਖੇ ਜਲੌ ਸਜਣਗੇ। ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।

Back to top button