Punjab

ਡੇਰਾ ਸਿਰਸਾ ਮੁਖੀ ਨੂੰ ਖਿਮਾ ਦੇਣ ਵਾਲੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਮਾਂਜੇ ਭਾਂਡੇ

Former Jathedar Giani Gurbachan Singh washed the dishes at Sri Darbar Sahib

Former Jathedar Giani Gurbachan Singh washed the dishes at Sri Darbar Sahib

 ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਪੇਸ਼ ਹੋਣ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲੱਗੀ ਤਨਖਾਹ ਨੂੰ ਭੁਗਤਦਿਆ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਧਾਰਮਿਕ ਸੇਵਾ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਕੀਤੀ ਗ਼ਲਤੀ ਲਈ ਪੰਜ ਸਿੰਘ ਸਾਹਿਬਾਨ ਨੇ ਤਨਖਾਹ ਲਗਾਈ ਸੀ। ਜਿਸ ਵਿਚ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਇਕ ਘੰਟਾ ਭਾਂਡੇ ਮਾਂਜਣ ਅਤੇ ਇੱਕ ਘੰਟਾ ਜੋੜੇ ਝਾੜਣ ਦੀ ਸੇਵਾ ਸ਼ਾਮਲ ਸੀ। ਨਿਤਨੇਮ ਤੋਂ ਇਲਾਵਾ ਦੋ ਦਿਨ ਸ੍ਰੀ ਜਪੁਜੀ ਸਾਹਿਬ, ਆਸਾ ਦੀ ਵਾਰ, ਜਾਪੁ ਸਾਹਿਬ ਦੇ ਇਕ-ਇਕ ਪਾਠ ਕਰਨ ਦੀ ਧਾਰਮਿਕ ਸੇਵਾ ਲਗਾਈ ਗਈ ਸੀ ਜਿਸ ਨੂੰ ਪੂਰਾ ਕਰਨ ਲਈ ਗਿਆਨੀ ਗੁਰਬਚਨ ਸਿੰਘ ਨੇ ਸੇਵਾ ਕੀਤੀ।

Back to top button