PunjabReligious

ਸ਼੍ਰੀ ਹਰਿਮੰਦਰ ਸਾਹਿਬ ‘ਚ ਲੱਗੇ ਖਾਲਿਸਤਾਨੀ ਨਾਅਰੇ, ਹੱਥਾਂ ‘ਚ ਫੜੇ ਭਿੰਡਰਾਵਾਲੇ ਦੇ ਪੋਸਟਰ

Khalistani slogans in Sri Harmandir Sahib, Bhindrawale posters held in hands

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਘੱਲੂਘਾਰੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਸਾਲ ਸਮਾਗਮ ਕੀਤਾ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਪੰਥਕ ਜਥੇਬੰਦੀਆ ਦੇ ਨੁਮਾਇੰਦੇ ਸ਼ਾਮਲ ਹੋਣ ਲਈ ਪਹੁੰਚੇ ਹਨ।  ਇਸ ਦੌਰਾਨ ਭੀੜ ਨੇ ਹੱਥਾਂ ਵਿੱਚ ਨੰਗੀਆਂ ਤਲਵਾਰਾਂ ਲੈ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇੱਥੇ ਪੁੱਜੀ ਭੀੜ ਨੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਫੜੇ ਹੋਏ ਸਨ।ਦਲ ਖਾਲਸਾ ਵੱਲੋਂ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਬੁੱਧਵਾਰ ਸ਼ਾਮ ਨੂੰ ਯਾਦਗਾਰੀ ਮਾਰਚ ਕੱਢਿਆ। ਵੀਰਵਾਰ ਨੂੰ ਵਰੇਗੰਢ੍ਹ ਮੌਕੇ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਵੀ ਦਲ ਖਾਲਸਾ ਵੱਲੋਂ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਦਰੂਨੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Back to top button