PunjabPolitics

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਗ੍ਰਿਫ਼ਤਾਰ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਸਲ ‘ਚ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਗਾਣਾ ਪੋਸਟ ਕਰਨਾ ਮਹਿੰਗਾ ਪਿਆ ਹੈ। ਇਸ ਮਾਮਲੇ ‘ਚ ਬੰਟੀ ਰੋਮਾਣਾ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਗੀਤ ਪੋਸਟ ਕਰਦਿਆਂ ਲਿਖਿਆ ਸੀ ਕਿ ‘ਤੇਰੀ ਕੇਜਰੀਵਾਲ ਨਾਲ ਯਾਰੀ ਓਏ’। ਜਿਸ ਤੋਂ ਬਾਅਦ ਪੁਲਿਸ ਵੱਲੋਂ ਪਹਿਲਾਂ ਬੰਟੀ ਰੋਮਾਣਾ ਖਿਲਾਫ ਪਰਚਾ ਦਰਜ ਕੀਤਾ ਗਿਆ ਅਤੇ ਹੁਣ ਉਸ ਦੀ ਗ੍ਰਿਫਤਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਗਾਇਕ ਕੰਵਰ ਗਰੇਵਾਲ ਨੇ ਕਿਹਾ ਹੈ ਕਿ ਉਸ ਵੱਲੋਂ ਅਜਿਹਾ ਕੋਈ ਵੀ ਗੀਤ ਨਹੀਂ ਗਾਇਆ ਗਿਆ।

Back to top button