JalandharIndia

ਸ਼੍ਰੋਮਣੀ ਅਕਾਲੀ ਦਲ ਹੋਇਆ ਦੋਫਾੜ ? ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ, ਮੰਗਿਆ ਅਸਤੀਫ਼ਾ

Shiromani Akali Dal split? Resolution passed for Sukhbir Badal to leave the presidency, resignation sought

ਜਲੰਧਰ / ਐਸ ਐਸ ਚਾਹਲ

ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਸਭ ਤੋਂ ਵੱਡੀ ਖਾਨਾਜੰਗੀ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਹੁਣ ਬਾਗ਼ੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਮੀਟਿੰਗ ਵਾਲੇ ਦਿਨ ਜਲੰਧਰ ਵਿੱਚ ਵੱਖਰੀ ਮੀਟਿੰਗ ਕੀਤੀ ਹੈ। ਇਸ ਵਿੱਚ ਪਾਰਟੀ ਪ੍ਰਧਾਨ Sukhver Singh Badal ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ।  ਜ਼ਿਕਰ ਕਰ ਦਈਏ ਕਿ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਅਹੁਦੇਦਾਰਾਂ ਦੀ ਮੀਟਿੰਗਾਂ ਕੀਤੀ ਗਈ ਸੀ। ਇਸ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਅਹੁਦੇਦਾਰਾਂ ਸ਼ਾਮਲ ਹੋਏ ਸਨ।

ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਜਲੰਧਰ ਵਿੱਚ ਆਗੂਆਂ ਨੇ ਮੀਟਿੰਗ ਕੀਤੀ ਜਿਸ ਵਿੱਚ ਪ੍ਰੇਮ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਸਿਕੰਦਰ ਸਿੰਘ ਮਲੂਕਾ ਸ਼ਾਮਿਲ ਹੋਏ। ਦੂਜੇ ਪਾਸੇ ਚੰਡੀਗੜ੍ਹ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਇਕਬਾਲ ਸਿੰਘ ਝੂੰਦਾ ਸ਼ਾਮਿਲ ਹੋਏ।

ਜ਼ਿਕਰ ਕਰ ਦਈਏ ਕਿ ਜਲੰਧਰ ਵਿੱਚ ਬਾਗ਼ੀ ਲੀਡਰਾਂ ਦੀ ਮੀਟਿੰਗ ਵਿੱਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ-ਅੱਜ ਇਸ ਗੱਲ ‘ਤੇ ਗੰਭੀਰ ਚਰਚਾ ਹੋਈ ਕਿ ਅਕਾਲੀ ਦਲ ਇੰਨਾ ਕਮਜ਼ੋਰ ਕਿਉਂ ਹੋ ਗਿਆ ਹੈ। ਅੱਜ ਅਸੀਂ ਤਖਤ ਤੋਂ ਫਰਸ਼ ‘ਤੇ ਆਏ ਹਾਂ। ਅੱਜ ਪਾਰਟੀ ਨੂੰ ਇਸ ਦੀ ਪੁਰਾਣੀ ਨੀਂਹ ‘ਤੇ ਲਿਆਉਣ ਲਈ ਬਦਲਾਅ ਜ਼ਰੂਰੀ ਹੈ।

ਚੰਦੂਮਾਜਰਾ ਨੇ ਕਿਹਾ- 1 ਜੁਲਾਈ ਨੂੰ ਅਸੀਂ ਸਾਰੇ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ। 1 ਜੁਲਾਈ ਨੂੰ ਉਥੋਂ ਹੀ ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਸ਼ੁਰੂ ਕਰਾਂਗੇ। ਇਸ ਯਾਤਰਾ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ। ਚੰਦੂਮਾਜਰਾ ਨੇ ਇਹ ਵੀ ਕਿਹਾ- ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰਦਾ ਹਾਂ ਕਿ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਸਗੋਂ ਉਨ੍ਹਾਂ ਨੂੰ ਸਮਝੋ।

ਜਾਣਕਾਰੀ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਲੀਡਰਾਂ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁੱਚੀ ਸ਼ਖਸੀਅਤ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਇੱਕ ਨਵੇਂ ਪ੍ਰਧਾਨ ਦੀ ਮੰਗ ਕੀਤੀ ਗਈ ਹੈ।

 

ਅਕਾਲੀ ਦਲ ਬਚਾਓ ਯਾਤਰਾ ਕਰਾਂਗੇ-ਚੰਦੂਮਾਜਰਾ

ਚੰਦੂਮਾਜਰਾ ਨੇ ਕਿਹਾ- 1 ਜੁਲਾਈ ਨੂੰ ਅਸੀਂ ਸਾਰੇ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ। 1 ਜੁਲਾਈ ਨੂੰ ਉਥੋਂ ਹੀ ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਸ਼ੁਰੂ ਕਰਾਂਗੇ। ਇਸ ਯਾਤਰਾ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ।

ਚੰਦੂਮਾਜਰਾ ਨੇ ਇਹ ਵੀ ਕਿਹਾ- ਮੈਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰਦਾ ਹਾਂ ਕਿ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਸਗੋਂ ਉਨ੍ਹਾਂ ਨੂੰ ਸਮਝੋ। ਪਾਰਟੀ ਵੋਟਿੰਗ ਤੋਂ ਬਾਅਦ ਫੈਸਲਾ ਲਵੇਗੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਦਲਣ ਦੀ ਮੰਗ ਉਠਾਈ ਗਈ ਸੀ। ਹੁਣ ਇਹ ਮਾਮਲਾ ਫਿਰ ਜ਼ੋਰ ਫੜ ਗਿਆ ਹੈ।

ਜਾਣਕਾਰੀ ਅਨੁਸਾਰ ਆਗੂਆਂ ਦੀ ਮੀਟਿੰਗ ਕਰੀਬ ਪੰਜ ਘੰਟੇ ਚੱਲੀ। ਆਗੂਆਂ ਨੇ ਕਿਹਾ- 2017 ਤੋਂ 2024 ਤੱਕ ਅਕਾਲੀ ਦਲ ਦਾ ਪੱਧਰ ਡਿੱਗਿਆ ਹੈ, ਇਹ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਚੰਦੂਮਾਜਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰੀਕ ‘ਤੇ ਕੁਰਬਾਨੀ ਦੇ ਜਜ਼ਬੇ ਨੂੰ ਉੱਚਾ ਰੱਖਣ।ਜਲੰਧਰ ‘ਚ ਹੋਈ ਮੀਟਿੰਗ ‘ਚ ਅਕਾਲੀ ਦਲ ਦੇ ਕਈ ਆਗੂ ਮੌਜੂਦ ਸਨ। ਜਿਸ ਵਿੱਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਵਡਾਲਾ, ਚਰਨਜੀਤ ਬਰਾੜ, ਹਰਿੰਦਰਪਾਲ ਸਿੰਘ ਟੌਹੜਾ, ਗਗਨਜੀਤ ਸਮੇਤ ਸਮੂਹ ਅਕਾਲੀ ਆਗੂ ਸ਼ਾਮਲ ਹੋਏ। ਪਰਮਜੀਤ ਕੌਰ ਲਾਂਡਰਾਂ, ਬੀਬੀ ਧਾਲੀਵਾਲ, ਪਰਮਿੰਦਰ ਸਿੰਘ ਢੀਂਡਸਾ, ਬਲਬੀਰ ਸਿੰਘ ਘੁੰਸਣ, ਰਣਧੀਰ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਕਰਨੈਲ ਸਿੰਘ ਪੰਜੋਲੀ, ਸਰਵਨ ਸਿੰਘ ਫਿਲੌਰ ਆਦਿ ਦੇ ਨਾਂ ਸ਼ਾਮਲ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਓਧਰ ਅੱਜ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਸੱਦੀ

ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਸੱਦੀ ਸੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਜਿਸ ਵਿੱਚ ਬਾਦਲ ਨੇ ਭਾਜਪਾ ਨਾਲ ਗਠਜੋੜ ਨਾ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ।

ਅਕਾਲੀ ਦਲ ਦੀ ਇਸ ਮੀਟਿੰਗ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਸਰਕਾਰ ਪੰਥ ਅਤੇ ਪੰਜਾਬ ਨੂੰ ਆਗੂ ਰਹਿਤ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

Back to top button