
ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਪਰ ਹਮਲਾ ਹੋਇਆ ਹੈ। ਉਹ ਇੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਆਏ ਸੀ। ਇਸ ਦੌਰਾਨ ਕੁਝ ਲੋਕਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਹੈ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਟੁੱਟ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਧਾਮੀ ਮੋਹਾਲੀ-ਚੰਡੀਗੜ੍ਹ ਬਾਰਡਰ ਸਥਿਤ ਕੌਮੀ ਇਨਸਾਫ਼ ਮੋਰਚਾ ‘ਚ ਆਪਣੀ ਹਾਜ਼ਰੀ ਲਵਾਉਣ ਪਹੁੰਚੇ ਸਨ। ਇਸ ਦੌਰਾਨ ਮੋਰਚੇ ‘ਚ ਸ਼ਾਮਲ ਕੁਝ ਲੋਕਾਂ ਵੱਲੋਂ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ ਤੇ ਗੱਡੀ ਦੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਗਈ ਹੈ