
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਨਾਲ ਪੰਜਾਬ ਦੇ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਭਗ 500 ਮੈਂਬਰਾਂ ਨੇ ਸਿੱਖੀ ’ਚ ਘਰ ਵਾਪਸੀ ਕੀਤੀ ਹੈ, ਜੋ ਗੁਰੂ ਕੀ ਵਡਾਲੀ, ਖਾਪੜਖੇੜੀ, ਰਾਮੂਵਾਲ, ਧੱਤਲ, ਚੀਚਾ, ਭਕਨਾ, ਬੁਰਜ, ਸੋਹਲ ਤੇ ਝਬਾਲ ਆਦਿ ਪਿੰਡਾਂ ਨਾਲ ਸਬੰਧਤ ਹਨ। ਇਸ ਸਬੰਧ ਵਿਚ ਅੱਜ ਗੁਰਦੁਆਰਾ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਅੰਮ੍ਰਿਤਸਰ ਵਿਖੇਕੀ ਤੇ ਵਿਸ਼ੇਸ਼ ਸਮਾਗਮ ’ਚ ਸ਼ਾਮਲ ਹੋਏ ਘਰ ਵਾਪਸੀ ਕਰਨ ਵਾਲੇ ਕਰੀਬ 100 ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਧਰਮ ਪ੍ਰਚਾਰ ਕਮੇਟੀ ਦੇਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇਕੇ ਸਨਮਾਨਿਤ ਕੀਤਾ।
ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਹ ਸਿੱਖ ਪਰਿਵਾਰ ਅਖੌਤੀ ਇਸਾਈ ਪ੍ਰਚਾਰਕਾਂ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਹੋ ਗਏ ਸਨ। ਇਨ੍ਹਾਂ ਅੰਦਰ ਸਿੱਖੀ ਭਾਵਨਾ ਪ੍ਰਚੰਡ ਹੈਅਤੇ ਇਨ੍ਹਾਂ ਨੇ ਅਹਿਸਾਸ ਕਰਦਿਆਂ ਘਰ ਵਾਪਸੀ ਕੀਤੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਖੌਤੀ ਇਸਾਈ ਪ੍ਰਚਾਰਕਾਂ ਦੇ ਝਾਂਸੇ ਤੋਂ ਸੁਚੇਤ ਰਹਿਣ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ, ਜਸਕਰਨ ਸਿੰਘ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਹਰਵਿੰਦਰ ਸਿੰਘ ਰੂਪੋਵਾਲੀ, ਦਿਲਰਾਜ ਸਿੰਘ ਗਿੱਲ, ਪ੍ਰਿੰਸੀਪਲ ਮਨਜੀਤ ਕੌਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਖ਼ਜ਼ਾਨ ਸਿੰਘ, ਭਾਈ ਸੁਖਰਾਜ ਸਿੰਘ, ਭਾਈ ਬਲਵਿੰਦਰ ਸਿੰਘ ਝਬਾਲ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਦਿਲਬਾਗ ਸਿੰਘ, ਭਾਈ ਜਸਪਾਲ ਸਿੰਘ, ਭਾਈ ਲਖਬੀਰ ਸਿੰਘ, ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਮੌਜੂਦ ਸਨ।