IndiaHealth

ਸਕੂਲਾਂ-ਕਾਲਜਾਂ ‘ਚ ਫੈਲਿਆ AIDS, 828 HIV ਨਾਲ ਪੀੜਤ, 47 ਵਿਦਿਆਰਥੀਆਂ ਦੀ ਹੋਈ ਮੌਤ

AIDS spread in schools-colleges, 828 infected with HIV, 47 students died

ਤ੍ਰਿਪੁਰਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਸੂਬੇ ਦੇ 828 ਵਿਦਿਆਰਥੀ HIV ਨਾਲ ਪੀੜਤ ਪਾਏ ਗਏ ਹਨ। ਇਨ੍ਹਾਂ ਵਿੱਚੋਂ 47 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਐਚਆਈਵੀ ਤੋਂ ਪੀੜਤ ਬਹੁਤ ਸਾਰੇ ਵਿਦਿਆਰਥੀ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਯੂਨੀਵਰਸਿਟੀਆਂ ਜਾਂ ਵੱਡੇ ਕਾਲਜਾਂ ਵਿੱਚ ਦਾਖ਼ਲਾ ਲੈ ਕੇ ਪੜ੍ਹ ਰਹੇ ਹਨ।

 

ਤ੍ਰਿਪੁਰਾ ਸਟੇਟ ਏਡਜ਼ ਕੰਟਰੋਲ ਸੁਸਾਇਟੀ -ਟੀਐਸਏਸੀਐਸ ਦੇ ਅੰਕੜਿਆਂ ਅਨੁਸਾਰ ਰਾਜ ਵਿੱਚ 828 ਵਿਦਿਆਰਥੀਆਂ ਵਿੱਚ ਐੱਚਆਈਵੀ ਦੀ ਲਾਗ ਦੀ ਪੁਸ਼ਟੀ ਹੋਈ ਹੈ। ਏਡਜ਼ ਕੰਟਰੋਲ ਸੁਸਾਇਟੀ ਨੇ 828 ਵਿਦਿਆਰਥੀਆਂ ਨੂੰ ਐੱਚ.ਆਈ.ਵੀ. ਪਾਜੀਟਿਵ ਲਈ ਰਜਿਸਟਰ ਕੀਤਾ ਹੈ।

ਇਨ੍ਹਾਂ ਵਿੱਚੋਂ 47 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਟੀਐਸਏਸੀਐਸ ਨੇ ਰਾਜ ਦੇ 220 ਸਕੂਲਾਂ, 24 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਪਛਾਣ ਕੀਤੀ ਹੈ ਜੋ ਨਸ਼ੇ ਦੀ ਲਤ ਲਈ ਟੀਕਿਆਂ ਦੀ ਵਰਤੋਂ ਕਰਦੇ ਹਨ।

Back to top button