
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਸੂਬੇ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਪਾਰਟੀ ਅੰਦਰ ਵੀ ਵੱਡਾ ਧਮਾਕਾ ਹੋਇਆ ਹੈ। ਵਿਰੋਧੀਆਂ ਦੇ ਨਾਲ ਹੀ ਪਾਰਟੀ ਅੰਦਰੋਂ ਵੀ ਸਕੂਲ ਆਫ਼ ਐਮੀਨੈਂਸ ਉਪਰ ਸਵਾਲ ਉੱਠੇ ਹਨ। ਇਹ ਸਵਾਲ ਸਾਬਕਾ ਆਈਜੀ ਤੇ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਠਾਏ ਹਨ।
ਦਰਅਸਲ ਪੰਜਾਬ ਸਰਕਾਰ ਵੱਲੋਂ ਪਹਿਲਾ ਸਕੂਲ ਆਫ਼ ਐਮੀਨੈਂਸ ਸੂਬੇ ਦੇ ਹਵਾਲੇ ਕੀਤੇ ਜਾਣ ਨੂੰ ਲੈ ਕੇ (ਆਪ) ਦੇ ਵਿਧਾਇਕ ਹੀ ਆਪਸ ਵਿੱਚ ਭਿੜ ਗਏ। ਇੱਕ ਪਾਸੇ ਜਿੱਥੇ ਇੱਕ ਵਿਧਾਇਕ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਸਰਕਾਰ ਦੀ ਇਸ ਕਾਮਯਾਬੀ ‘ਤੇ ਵਧਾਈ ਦਿੱਤੀ, ਉਥੇ ਹੀ ਦੂਜੇ ਵਿਧਾਇਕ ਨੇ ਇਸ ‘ਤੇ ਸਵਾਲ ਖੜ੍ਹੇ ਕਰ ਦਿੱਤੇ। ਇਹ ਸਵਾਲ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਠਾਏ ਹਨ।
ਉਨ੍ਹਾਂ ਨੇ ਇਸ ਪੋਸਟ ਦੇ ਨਾਲ ਕਈ ਖੂਬਸੂਰਤ ਤਸਵੀਰਾਂ ਵੀ ਸ਼ੇਅਰ ਕੀਤੀਆਂ ਪਰ ਇਸ ਮਗਰੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੋਸਟ ਪਾ ਕੇ ਸਵਾਲ ਖੜ੍ਹੇ ਕਰ ਦਿੱਤੇ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੋਸਟ ਵਿੱਚ ਕਿਹਾ – ਡਾਕਟਰ ਸਾਹਬ, ਤੁਹਾਨੂੰ ਵੀ ਬਹੁਤ-ਬਹੁਤ ਵਧਾਈ ਹੋਵੇ ਜੀ, ਇਹ ਸਕੂਲ ਮੈਨੂੰ ਵੀ ਦਿਖਾਓ, ਜੇਕਰ ਇਹ ਨਵਾਂ ਬਣਿਆ ਹੋਵੇ। ਜਿੱਥੋਂ ਤੱਕ ਮੈਨੂੰ ਪਤਾ ਹੈ ਕਿ ਇਹ ਪਹਿਲਾਂ ਹੀ ਇੱਕ ਸ਼ਾਨਦਾਰ ਸਕੂਲ ਹੈ ਤੇ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪਹਿਲਾਂ ਹੀ ਸਮਾਰਟ ਸਕੂਲ ਬਣਾ ਦਿੱਤਾ ਸੀ। ਮੈਨੂੰ ਵੀ ਕਈ ਵਾਰ ਇਸ ਸਕੂਲ ਦਾ ਦੌਰਾ ਕਰਨ ਦਾ ਮੌਕਾ ਮਿਲਿਆ ਹੈ।
LNxMWpGgzVeok