
ਮੱਧ ਰੂਸ ਵਿਚ ਇਕ ਸਕੂਲ ਵਿਚ ਭਿਆਨਕ ਗੋਲੀਬਾਰੀ ਹੋਈ, ਜਿਸ ਵਿਚ ਕਈ ਵਿਦਿਆਰਥੀ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਰੂਸ ਦੇ ਮੀਡੀਆ ਸੰਗਠਨ ਆਰਟੀ ਮੁਤਾਬਕ ਸੋਮਵਾਰ ਨੂੰ ਇਜ਼ੇਵਸਕ ਸ਼ਹਿਰ ਦੇ ਇਕ ਸਕੂਲ ‘ਚ ਹੋਈ ਗੋਲੀਬਾਰੀ ‘ਚ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
ਮੀਡੀਆ ਰਿਪੋਰਟਾਂ ਮੁਤਾਬਕ ਪੀੜਤਾਂ ਵਿੱਚੋਂ 7 ਸ਼ਹਿਰ ਦੇ ਸਕੂਲ ਨੰਬਰ 88 ਦੇ ਵਿਦਿਆਰਥੀ ਸਨ। ਰੂਸ ਦੀ ਜਾਂਚ ਕਮੇਟੀ ਨੇ ਕਿਹਾ ਕਿ ਹਮਲੇ ਤੋਂ ਬਾਅਦ ਬੰਦੂਕਧਾਰੀ ਨੇ ਖੁਦਕੁਸ਼ੀ ਕਰ ਲਈ। ਉਸ ਦੀ ਪਛਾਣ ਕੀਤੀ ਜਾ ਰਹੀ ਹੈ।