ChandigarhPoliticsPunjab

ਸਰਕਾਰਾਂ ਮੰਤਰੀ ਡਾ. ਇੰਦਰਜੀਤ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਸੌਂਪੇ ਨਿਯੁਕਤੀ-ਪੱਤਰ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਜੀਤ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ-ਪੱਤਰ ਸੌਂਪੇ।

ਇੱਥੋਂ ਦੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਡਾ. ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

ਭੂਮੀ ਅਤੇ ਜਲ ਸੰਭਾਲ ਅਧੀਨ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਰਫ਼ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਕਰਮਚਾਰੀਆਂ ਦੀ ਘਾਟ ਕਾਰਨ ਪ੍ਰਾਜੈਕਟਾਂ ਦੇ ਅਨੁਮਾਨਾਂ ਦੀ ਤਕਨੀਕੀ ਚੈਕਿੰਗ ਅਤੇ ਤਸਦੀਕੀਕਰਨ ਜਿਹੇ ਅਹਿਮ ਕੰਮਾਂ ਨੂੰ ਨੇਪਰੇ ਚਾੜ੍ਹਨ ਵਿਚ ਦਿੱਕਤ ਆ ਰਹੀ ਸੀ ਅਤੇ ਇਸ ਬੈਚ ਦੇ ਆਉਣ ਨਾਲ ਵਿਭਾਗ ਨੂੰ ਵੱਡੀ ਰਾਹਤ ਮਿਲੇਗੀ।

Leave a Reply

Your email address will not be published.

Back to top button