
ਸ੍ਰੀ ਮੁਕਤਸਰ ਸਾਹਿਬ / ਇਥੋਂ ਦੇ ਸਰਕਾਰੀ ਕਾਲਜ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਜਾਣਕਾਰੀ ਅਨੁਸਾਰ ਲਿਖਿਆ ਹੈ ਕਿ ਇੰਦਰਾ ਠੋਕੀ ਸੀ ਤੇ ਹੁਣ ਰਾਹੁਲ ਨੂੰ ਠੋਕਾਂਗੇ। ਇਸ ਸਬੰਧੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਪੁਸ਼ਟੀ ਕੀਤੀ ਹੈ।
ਪੁਲਿਸ ਅਧਿਕਾਰੀ ਤੇ ਕਾਲਜ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਕੰਧਾਂ ‘ਤੇ ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ ਹੈ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।