EducationIndia

ਸਰਕਾਰੀ ਛੁੱਟੀ ਵਾਲੇ ਦਿਨ ਵੀ ਲਾਇਆ ਸਕੂਲ, ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 15 ਜ਼ਖ਼ਮੀ

School held even on official holiday, school bus overturned, 6 children killed, 15 injured

ਨਾਰਨੌਲ ਦੇ ਕਨੀਨਾ ਨੇੜਲੇ ਪਿੰਡ ਉਨਹਾਨੀ ਕੇਲ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਦੀ ਅਸ਼ੰਕਾ ਹੈ। ਇਸ ਦੇ ਨਾਲ ਹੀ 15 ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਬੱਸ ਜੀਐਲ ਪਬਲਿਕ ਸਕੂਲ ਦੀ ਹੈ। ਹੈਰਾਨੀ ਦੀ ਗੱਲ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਲਾਇਆ ਜਾ ਰਿਹਾ ਸੀ।

ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ। ਮਹਿੰਦਰਗੜ੍ਹ ਕਸਬੇ ਦੇ ਕਨੀਨਾ ਸਥਿਤ ਜੀਐਲ ਪਬਲਿਕ ਸਕੂਲ ਦੀ ਬੱਸ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਪਿੰਡ ਉਨਹਾਨੀ ਨੇੜੇ ਓਵਰਟੇਕ ਕਰਦੇ ਸਮੇਂ ਸਕੂਲੀ ਬੱਸ ਅਚਾਨਕ ਪਲਟ ਗਈ। ਇਸ ਦੌਰਾਨ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ।

Back to top button