ChandigarhPoliticsPunjab

ਸਰਕਾਰੀ ਡਾਇਰੀ ‘ਤੇ ਪੰਜਾਬ ਸਰਕਾਰ ਦੇ ਸ਼ੇਰ ਲੋਗੋ ਦੀ ਬਜਾਏ ਲਾਈ CM ਮਾਨ ਦੀ ਫੋਟੋ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਡਾਇਰੀ ਦੀ ਰਵਾਇਤੀ ਪ੍ਰਥਾ ਨੂੰ ਬਦਲ ਦਿੱਤਾ ਹੈ। ਹਰ ਸਾਲ ਜਾਰੀ ਹੋਣ ਵਾਲੀ ਸਰਕਾਰੀ ਡਾਇਰੀ ‘ਤੇ ਪੰਜਾਬ ਸਰਕਾਰ ਦਾ ਲੋਗੋ ਹੁੰਦਾ ਸੀ ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਡਾਇਰੀ ‘ਚ ਪੰਜਾਬ ਸਰਕਾਰ ਦੇ ਸ਼ੇਰ ਲੋਗੋ ਦੀ ਬਜਾਏ ਉਨ੍ਹਾਂ ਦੀ ਆਪਣੀ ਫੋਟੋ ਹੈ।

ਉਨ੍ਹਾਂ ਨੇ ਸੱਜੇ-ਖੱਬੇ ਸ਼ਹੀਦੇ-ਆਜ਼ਮ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੀ ਫੋਟੋ ਦੇ ਵਿਚਕਾਰ ਆਪਣੀ ਫੋਟੋ ਲਾਈ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ ਤਾਂ ਉਨ੍ਹਾਂ ਨੇ ਸਾਰੇ ਸਰਕਾਰੀ ਦਫ਼ਤਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਸਨ ਕਿ ਦਫ਼ਤਰਾਂ ਵਿੱਚ ਕੋਈ ਵੀ ਉਨ੍ਹਾਂ ਦੀ ਫੋਟੋ ਨਹੀਂ ਲਾਉਣਗੇ।

Back to top button