
ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਹੈ ਕਿ ਸੂਬੇ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਲਿਆਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਤ ਪ੍ਰਣਾਲੀ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ‘ਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।