politicalPoliticsPunjab

ਸਰਕਾਰੀ ਨੌਕਰੀ ਨਾ ਮਿਲਣ ਕਾਰਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਕੀਤੀ ਖੁਦਕੁਸ਼ੀ

International Kabaddi player commits suicide after not getting government job

ਜਗਰਾਓਂ ਵਿੱਚ ਇੱਕ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 50 ਸਾਲਾ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਲਾਸ਼ ਨਿਰੰਕਾਰੀ ਭਵਨ ਸਿੱਧਵਾਂ ਬੇਟ ਤੋਂ ਕਿਸ਼ਨਪੁਰਾ ਕਾਲਾ ਰੋਡ ‘ਤੇ ਦਰੱਖਤ ਨਾਲ ਲਟਕਦੀ ਮਿਲੀ।

ਮ੍ਰਿਤਕ ਦੀ ਪਛਾਣ 50 ਸਾਲਾ ਅਵਤਾਰ ਸਿੰਘ ਉਰਫ਼ ਸ਼ਾਂਤੀ ਕਿਸ਼ਨਪੁਰੀਆ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ।

ਸੂਚਨਾ ਮਿਲਦੇ ਹੀ ਪਿੰਡ ਕਿਸ਼ਨਪੁਰਾ ਦੇ ਲੋਕ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾ ਦਿੱਤਾ ਹੈ ਜਿਸ ਦਾ ਐਤਵਾਰ ਨੂੰ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਦਿੰਦਿਆਂ ਥਾਣਾ ਸਿੱਧਵਾਂ ਬੇਟ ਦੇ ਐਸ.ਆਈ ਰਾਜਵਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਾਬਕਾ ਕਬੱਡੀ ਖਿਡਾਰੀ ਹੈ। ਕੋਈ ਨੌਕਰੀ ਨਾ ਮਿਲਣ ਅਤੇ ਸਰਕਾਰੀ ਤੰਤਰ ਤੋਂ ਹਾਰਨ ਤੋਂ ਬਾਅਦ ਉਹ ਹੌਲੀ-ਹੌਲੀ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਜਿਸ ਤੋਂ ਬਾਅਦ ਉਸ ਨੇ ਕਬੱਡੀ ਛੱਡ ਦਿੱਤੀ ਅਤੇ ਘਰ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਮ੍ਰਿਤਕ ਸ਼ਾਦੀਸ਼ੁਦਾ ਹੈ ਅਤੇ ਉਸ ਦੇ ਦੋ ਬੇਟੇ ਹਨ।

Back to top button