
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਇਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਕਰਨ ਦਾ ਆਦੇਸ਼ ਦਿੱਤਾ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ 7 ਮਈ ਤੋਂ ਸਰਹੱਦੀ ਇਲਾਕਿਆਂ ਦੇ ਸਕੂਲ ਬੰਦ ਕਰ ਦਿੱਤੇ ਗਏ ਸਨ।ਪ੍ਰਿੰਸੀਪਲ ਮਨਦੀਪ ਕੌਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਰੇ ਸਕੂਲ ਖੁੱਲ ਰਹੇ ਹਨ। ਜਿਨਾਂ ਦਾ ਸਮੇਂ 10:30 ਵਜੇ ਤੋਂ 2:30 ਵਜੇ ਤੱਕ ਹੈ। ਜੇਕਰ ਅੱਗੇ ਸਮਾਂ ਤਬਦੀਲ ਹੋਇਆ ਤਾਂ ਉਸਦੀ ਜਾਣਕਾਰੀ ਵੀ ਦਿੱਤੀ ਜਾਵੇਗੀ।
