ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਮਿਡ ਡੇ ਮੀਲ ਵਿੱਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਕਰਨਾਟਕ ਦੇ ਰਾਏਚੁਰ ਦੇ ਪਿੰਡ ਅਪਨਾਦੋਦੀ ਦੇ ਇੱਕ ਸਰਕਾਰੀ ਸਕੂਲ ਵਿੱਚ ਮਿਡ-ਡੇ-ਮੀਲ ਵਿੱਚ ਮਰੀ ਹੋਈ ਕਿਰਲੀ ਮਿਲੀ ਹੈ। ਜਿਸ ਕਾਰਨ ਇਹ ਖਾਣਾ ਖਾਣ ਵਾਲੇ 123 ਵਿਦਿਆਰਥੀ ਬੀਮਾਰ ਹੋ ਗਏ।
ਬੱਚਿਆਂ ਨੂੰ ਉਲਟੀਆਂ, ਦਸਤ ਅਤੇ ਸਿਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਰਾਏਚੂਰ ਦੇ ਯਾਪਾਲਦੀਨੀ ਪ੍ਰਾਇਮਰੀ ਹੈਲਥ ਸੈਂਟਰ ਅਤੇ ਰਿਮਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।, ਜਿਥੇ 6 ਬੱਚਿਆਂ ਦੀ ਹਾਲਤ ਨਾਜ਼ੁਕ ਹੈ, ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ, ਬਾਕੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
1 ਜੁਲਾਈ ਨੂੰ, ਉੱਪਿਟੂ (ਉਪਮਾ) ਨੂੰ ਮਿਡ-ਡੇ-ਮੀਲ ਲਈ ਤਿਆਰ ਕੀਤਾ ਗਿਆ ਅਤੇ 123 ਵਿਦਿਆਰਥੀਆਂ ਨੂੰ ਪਰੋਸਿਆ ਗਿਆ। ਘਟਨਾ ਵੇਲੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੱਡ ਕੇ ਬਾਕੀ ਬੱਚਿਆਂ ਨੂੰ ਖਾਣਾ ਨਹੀਂ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਰਸੋਈ ਦੇ ਤਿੰਨ ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।