ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕਰੌਲੀ ਜ਼ਿਲ੍ਹੇ ਦੇ ਮਾਸਲਪੁਰ ਵਿਚ ਤਹਿਸੀਲਦਾਰ ਦੇ ਅਹੁਦੇ ‘ਤੇ ਤਾਇਨਾਤ ਆਰਟੀਐਸ ਅਧਿਕਾਰੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਤਹਿਸੀਲਦਾਰ ਦੀ ਲਾਸ਼ ਖੇਤ ਵਿੱਚ ਦਰੱਖਤ ਨਾਲ ਫਾਹੇ ਨਾਲ ਲਟਕਦੀ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ‘ਚ ਸਨਸਨੀ ਫੈਲ ਗਈ।
ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਹਾਲਾਂਕਿ ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਚਰਚਾ ਹੈ ਕਿ ਤਬਾਦਲਿਆਂ ਤੋਂ ਦੁਖੀ ਹੋ ਕੇ ਉਸ ਨੇ ਅਜਿਹਾ ਕਦਮ ਚੁੱਕਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਖੁਦਕੁਸ਼ੀ ਕਰਨ ਵਾਲੇ ਤਹਿਸੀਲਦਾਰ ਆਸਾਰਾਮ ਗੁਰਜਰ ਦੀ ਉਮਰ ਕਰੀਬ 35 ਸਾਲ ਸੀ। ਉਹ ਧੌਲਪੁਰ ਦੀ ਬਾੜੀ ਉਪਮੰਡਲ ਦੇ ਸਦਰ ਥਾਣਾ ਖੇਤਰ ਦੇ ਪਿੰਡ ਗੜ੍ਹੀ ਜਖੌਦਾ ਦਾ ਰਹਿਣ ਵਾਲਾ ਸੀ। ਆਸਾਰਾਮ ਨੇ ਸ਼ਨੀਵਾਰ ਨੂੰ ਆਪਣੇ ਘਰ ਤੋਂ ਥੋੜ੍ਹੀ ਦੂਰ ਖੇਤਾਂ ‘ਚ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।