ਪਿੰਡ ਬਡਗੁੱਜਰਾ ਦੇ ਸਰਪੰਚ ਬਲਕਾਰ ਸਿੰਘ ਵੱਲੋਂ ਖੁਦਕੁਸ਼ੀ ਕਰਨ ਮਗਰੋਂ ਪੰਚਾਇਤ ਅਫ਼ਸਰ ਸਮੇਤ 10 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪਿੰਡ ਵਾਸੀਆਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਮਗਰੋਂ ਪੁਲਿਸ ਹਰਕਤ ਵਿੱਚ ਆਈ ਤੇ ਕੇਸ ਦਰਜ ਕੀਤਾ। ਅਮਲੋਹ ਦੇ ਪਿੰਡ ਬਡਗੁਜਰਾਂ ਦੇ ਸਰਪੰਚ ਬਲਕਾਰ ਸਿੰਘ ਵੱਲੋਂ ਖੰਨਾ ਵਿੱਚ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਸੀ।
ਇਸ ਮਾਮਲੇ ਵਿੱਚ ਰੇਲਵੇ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਤਰਨਜੋਤ ਸਿੰਘ ਵਾਸੀ ਬਡਗੁਜਰਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਪੰਚਾਇਤ ਅਫ਼ਸਰ ਪ੍ਰਦੀਪ ਕੁਮਾਰ, ਪੰਚਾਇਤ ਮੈਂਬਰ ਪਾਲ ਸਿੰਘ, ਚੌਕੀਦਾਰ ਜਸਮੇਲ ਸਿੰਘ, ਅਮਰ ਸਿੰਘ, ਪਰਮਿੰਦਰ ਸਿੰਘ, ਸਵਰਨ ਸਿੰਘ, ਅੰਮ੍ਰਿਤ ਸਿੰਘ, ਗੁਰਜੀਤ ਸਿੰਘ, ਕੇਸਰ ਸਿੰਘ, ਮੇਵਾ ਸਿੰਘ ਖਿਲਾਫ ਧਾਰਾ 306, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਖੰਨਾ ਦੇ ਰੇਲਵੇ ਟਰੈਕ ‘ਤੇ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਬਡਗੁੱਜਰਾਂ ਦੇ ਸਰਪੰਚ ਬਲਕਾਰ ਸਿੰਘ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਆਤਮ ਹੱਤਿਆ ਦੇ ਲਈ ਸਰਪੰਚ ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ‘ਤੇ ਬੋਲਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਦੇ ਲਈ ਬਹੁਤ ਦੁਖਦਾਈ ਘਟਨਾ ਵਾਪਰੀ ਹੈ। ਜਦੋਂ ਦਾ ਉਨ੍ਹਾਂ ਨੂੰ ਪਤਾ ਲੱਗਿਆ ਹੈ ,ਉਨ੍ਹਾਂ ਦਾ ਵੀ ਮਨ ਉਦਾਸ ਹੈ।
ਉਹਨਾਂ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਬਿਆਨ ਦੇ ਵਿੱਚ ਪਿੰਡ ਦੇ ਹੀ ਕੁਝ ਵਿਅਕਤੀਆਂ ‘ਤੇ ਆਰੋਪ ਲਗਾ ਰਹੇ ਹਨ ਕਿ ਉਨ੍ਹਾਂ ਵੱਲੋਂ ਸਰਪੰਚ ਨੂੰ ਕਥਿਤ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਰਕੇ ਸਰਪੰਚ ਬਲਕਾਰ ਸਿੰਘ ਵਲੋਂ ਆਤਮ ਹੱਤਿਆ ਕਰ ਲਈ ਗਈ,ਪਰ ਕੁਝ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪ ਪਾਰਟੀ ‘ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ ਜਦੋਂ ਕਿ ਇਸ ਘਟਨਾ ਦੇ ਵਿੱਚ
ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੋਈ ਰੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਖੰਨਾ ਦੀ ਰੇਲਵੇ ਪੁਲਿਸ ਦੇ ਕੋਲ ਹੈ ਪਰ ਪਰਿਵਾਰ ਵੱਲੋਂ ਮੰਡੀ ਗੋਬਿੰਦਗੜ ਥਾਣੇ ਵਿਚ ਸਰਪੰਚ ਬਲਕਾਰ ਸਿੰਘ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਾਈ ਗਈ ਸੀ। ਇਸ ਘਟਨਾ ਬਾਰੇ ਐੱਸਐੱਸਪੀ ਫਤਿਹਗੜ੍ਹ ਸਾਹਿਬ ਨਾਲ ਗੱਲ ਹੋਈ ਹੈ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਇਕ ਕਾਂਗਰਸੀ ਸਰਪੰਚ ਜੋ ਸਰਪੰਚ ਯੂਨੀਅਨ ਦੇ ਪ੍ਰਧਾਨ ਹਨ ਦੇ ਨਾਲ ਮ੍ਰਿਤਕ ਸਰਪੰਚ ਬਲਕਾਰ ਸਿੰਘ ਵੱਲੋਂ ਕਰੀਬ 10 ਦਿਨ ਪਹਿਲਾਂ ਹੀ ਫੋਨ ‘ਤੇ ਗੱਲਬਾਤ ਦੌਰਾਨ ਦੱਸਿਆ ਸੀ ਕਿ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ