Sarabjit Singh Khalsa announced the formation of a new Akali Dal;
ਫਰੀਦਕੋਟ ਤੋਂ ਐਮਪੀ ਸਰਬਜੀਤ ਸਿੰਘ ਖਾਲਸਾ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਕਿ, ਉਹ ਖ਼ਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ। ਉਨ੍ਹਾਂ ਕਿਹਾ ਕਿ, ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੇ ਨਵੀਂ ਪਾਰਟੀ ਬਣਾਈ ਜਾਵੇਗੀ। ਸਰਬਜੀਤ ਖਾਲਸਾ ਨੇ ਦਾਅਵਾ ਕਰਦਿਆਂ ਕਿਹਾ ਕਿ, ਅਕਾਲੀ ਦਲ ਸਰਕਾਰ ਵੇਲੇ ਮੰਤਰੀ ਰਹੇ ਅਤੇ ਹੋਰ ਵੱਡੇ ਲੀਡਰ ਸਾਡੇ ਸੰਪਰਕ ਵਿਚ ਹਨ।
ਉਨ੍ਹਾਂ ਕਿਹਾ ਕਿ, ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਵਿਚੋਂ ਬਾਹਰ ਆਉਂਦਿਆਂ, ਜਾਂ ਫਿਰ ਉਹ ਜੇਲ੍ਹ ਵਿਚ ਹੀ ਮੈਨੂੰ ਇਹ ਕਹਿ ਦਿੰਦੇ ਹਨ ਕਿ, ਨਵੀਂ ਪਾਰਟੀ ਬਣਾਓ ਤਾਂ, ਮੈਂ ਆਪਣੀ ਟੀਮ ਅਤੇ ਅੰਮ੍ਰਿਤਪਾਲ ਦੀ ਟੀਮ ਨਾਲ ਮਿਲ ਕੇ ਨਵੀਂ ਪਾਰਟੀ ਬਣਾਵਾਂਗਾ। ਸੰਸਦ ਸਰਬਜੀਤ ਸਿੰਘ ਖਾਲਸਾ ਦੇ ਵੱਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ, ਐਸਜੀਪੀਸੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ।ਜਾਣਕਾਰੀ ਮੁਤਾਬਿਕ, ਸਰਬਜੀਤ ਸਿੰਘ ਖਾਲਸਾ ਦੇ ਵੱਲੋਂ ਇਹ ਐਲਾਨ ਪਿੰਡ ਰੋਡੇ ਵਿਖੇ ਇੱਕ ਸਮਾਗਮ ਦੇ ਦੌਰਾਨ ਕੀਤਾ ਗਿਆ।