India

ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ ਨਾਲ ਹੋਈ ਟੱਕਰ, 12 ਲੋਕ ਜ਼ਖ਼ਮੀ

ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਛੋਟੇ ਬੱਚੇ ਅਤੇ ਔਰਤਾਂ ਸਮੇਤ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇਹ ਘਟਨਾ ਬੁੱਧਵਾਰ ਦੇਰ ਰਾਤ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਸਥਿਤ ਪਿੰਡ ਗਹੌਰ ਨੇੜੇ ਵਾਪਰੀ। ਚਸ਼ਮਦੀਦਾਂ ਮੁਤਾਬਕ ਬੱਸ ਲੁਧਿਆਣਾ ਤੋਂ ਬਠਿੰਡਾ ਵੱਲ ਜਾ ਰਹੀ ਸੀ। ਉਦੋਂ ਮੁੱਲਾਂਪੁਰ ਪਿੰਡ ਤੋਂ ਇੱਕ ਟਰੈਕਟਰ-ਟਰਾਲੀ ਗਲਤ ਸਾਈਡ ਤੋਂ ਆ ਗਈ। ਇਸ ਤੋਂ ਪਹਿਲਾਂ ਕਿ ਬੱਸ ਡਰਾਈਵਰ ਸੰਭਲਦਾ ਦੋਵਾਂ ਵਿਚਕਾਰ ਭਿਆਨਕ ਟੱਕਰ ਹੋ ਗਈ।

ਰੌਲਾ ਸੁਣ ਕੇ ਸਥਾਨਕ ਲੋਕ ਇਕੱਠੇ ਹੋ ਗਏ ਅਤੇ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ। ਏਐਸਆਈ ਹਮੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

Back to top button