Punjab

ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਲੋਕਾਂ ਦੀ ਮੌਤ, ਕਈ ਜ਼ਖਮੀ

ਦਿੱਲੀ ਨੇੜੇ ਗ੍ਰੇਟਰ ਨੋਇਡਾ ਵਿਚ ਯਮੁਨਾ ਐਕਸਪ੍ਰੈਸਵੇਅ ਉਤੇ ਵੱਡਾ ਹਾਦਸਾ ਵਾਪਰਿਆ। ਹਾਦਸੇ ਵਿਚ ਹੁਣ ਤੱਕ ਨੌਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਦੇਰ ਰਾਤ ਇੱਕ ਸਲੀਪਰ ਬੱਸ ਗ੍ਰੇਟਰ ਨੋਇਡਾ ਤੋਂ ਮਹੋਬਾ ਜਾ ਰਹੀ ਸੀ, ਜਦੋਂ ਅਚਾਨਕ ਉਸ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਯਾਤਰੀਆਂ ਵਿੱਚ ਹਫੜਾ-ਦਫੜੀ ਮੱਚ ਗਈ। ਸੂਝ-ਬੂਝ ਦਾ ਪ੍ਰਦਰਸ਼ਨ ਕਰਦਿਆਂ ਡਰਾਈਵਰ ਨੇ ਬੱਸ ਨੂੰ ਸੜਕ ਦੇ ਕਿਨਾਰੇ ਖੜ੍ਹਾ ਦਿੱਤਾ। ਹਾਲਾਂਕਿ, ਅੱਗ ਤੇਜ਼ੀ ਨਾਲ ਫੈਲ ਗਈ ਅਤੇ ਕਈ ਲੋਕਾਂ ਦੀ ਜਾਨ ਚਲੀ ਗਈ। ਫਾਇਰਫਾਈਟਰਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗ੍ਰੇਟਰ ਨੋਇਡਾ ਵਿੱਚ ਵਾਪਰੇ ਸੜਕ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਉਚਿਤ ਇਲਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। 

Back to top button