
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੀਬੀਆਈ (CBI) ਨੇ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਐਤਵਾਰ ਨੂੰ ਆਬਕਾਰੀ ਨੀਤੀ ਘੁਟਾਲੇ ਦੀ ਸੀਬੀਆਈ ਜਾਂਚ ਵਿੱਚ ਸ਼ਾਮਲ ਹੋਏ। ਉਹ ਸਵੇਰੇ 11.10 ਵਜੇ ਸੀਬੀਆਈ ਹੈੱਡਕੁਆਰਟਰ ਪਹੁੰਚੇ। ਜਾਂਚ ‘ਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਪਾਰਟੀ ਦੇ ਹੋਰ ਨੇਤਾਵਾਂ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਦੇ ਨਾਲ ਰਾਜਘਾਟ ‘ਤੇ ਪੂਜਾ ਅਰਚਨਾ ਕਰਨ ਗਏ ਸਨ।