Sheetal Angural threw down a chair for CM Bhagwant Mann, then left after crying profusely showing a pen drive, watch LIVE
ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਸਾਬਕਾ ਵਿਧਾਇਕ ਤੇ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਅੱਜ ਹੀ ਜਗਜੀਵਨ ਰਾਮ ਚੌਂਕ ਪਹੁੰਚ ਗਏ। ਉਨ੍ਹਾਂ ਨੇ ਸਟੇਜ ‘ਤੇ ਆਪਣੀ ਤੇ CM Bhagwant Mann ਦੀ ਕੁਰਸੀ ਰੱਖ ਦਿੱਤੀ।
ਦੱਸ ਦਈਏ ਕਿ ਸ਼ੀਤਲ ਅੰਗੁਰਾਲ ਨੇ 5 ਜੂਨ ਨੂੰ ਆਮ ਆਦਮੀ ਪਾਰਟੀ ਦੇ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹਣ ਦਾ ਦਾਅਵਾ ਕੀਤਾ ਸੀ ਪਰ ਸੀਐਮ ਭਗਵੰਤ ਮਾਨ ਨੇ ਚੁਣੌਤੀ ਦਿੱਤੀ ਸੀ ਕਿ 5 ਜੂਨ ਦੀ ਉਡੀਕ ਕਿਉਂ ਕਰਨੀ, ਹੁਣੇ ਹੀ ਖੁਲਾਸੇ ਕਰੋ। ਇਸ ਮਗਰੋਂ ਸ਼ੀਤਲ ਅੰਗੁਰਾਲ ਅੱਜ ਹੀ ਜਗਜੀਵਨ ਰਾਮ ਚੌਂਕ ਪਹੁੰਚ ਗਏ।
ਸ਼ੀਤਲ ਅੰਗੁਰਾਲ ਨੇ ਐਲਾਨ ਕੀਤਾ ਕਿ ਉਹ ਜਗਜੀਵਨ ਰਾਮ ਚੌਕ ਵਿੱਚ ਮੁੱਖ ਮੰਤਰੀ ਦਾ ਇੰਤਜ਼ਾਰ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਚੌਂਕ ਵਿੱਚ ਆ ਕੇ ਭ੍ਰਿਸ਼ਟਾਚਾਰ ਦੇ ਸਬੂਤ ਲੈਣ ਦਾ ਸੱਦਾ ਦਿੱਤਾ ਹੈ। ਸ਼ੀਤਲ ਅੰਗੁਰਾਲ ਨੇ ਆਪਣੀ ਵੀਡੀਓ ਜਾਰੀ ਕਰਕੇ ਕਿਹਾ ਕਿ ਅੱਜ ਉਹ APP ਦੇ ਆਗੂਆਂ ਦੇ ਕਾਲੇ ਕਾਰਨਾਮਿਆਂ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ। ਉਨ੍ਹਾਂ ਕੋਲ ਸਾਰੇ ਸਬੂਤ ਤੇ ਆਡੀਓ ਵੀ ਹਨ।
ਸ਼ੀਤਲ ਨੇ ਦਾਅਵਾ ਕੀਤਾ ਹੈ ਕਿ ਜੇਕਰ ਉਸ ਸਬੂਤ ‘ਚ ‘ਆਪ’ ਪਰਿਵਾਰ, ‘ਆਪ’ ਵਿਧਾਇਕਾਂ ਤੇ ਦੀਪਕ ਬਾਲੀ ਦਾ ਜ਼ਿਕਰ ਨਹੀਂ ਹੈ ਤਾਂ ਮੇਰੇ ਖਿਲਾਫ ਕਾਰਵਾਈ ਕਰੋ, ਨਹੀਂ ਤਾਂ ਨੈਤਿਕ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਓ। ਅੰਗੂਰਾਲ ਨੇ ਕਿਹਾ ਕਿ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਧਮਕਾਉਣ ਲਈ ਵਿਰੋਧੀ ਪਾਰਟੀਆਂ ਵਲੋਂ ਬਹੁਤ ਕੁਝ ਕੀਤਾ ਜਾ ਰਿਹਾ ਹੈ, ਮੈਨੂੰ ਪਾਕਿਸਤਾਨ ਤੋਂ ਧਮਕੀਆਂ ਮਿਲ ਰਹੀਆਂ ਹਨ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਤੁਹਾਡੀ ਬੇਟੀ ਅਤੇ ਤੁਹਾਡੇ ਬੇਟੇ ਨੂੰ ਮਾਰ ਦਿੱਤਾ ਜਾਵੇਗਾ ਅਤੇ ਤੁਹਾਨੂੰ ਉਨ੍ਹਾਂ ਦੀ ਲਾਸ਼ ਵੀ ਨਹੀਂ ਮਿਲੇਗੀ ।