
ਹੁਣ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੋਰਚਾ ਖੋਲ੍ਹਿਆ ਗਿਆ ਹੈ। ਭਲਕੇ ਮਿਤੀ 13 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਹੈਡ ਕੁਆਰਟਰਾਂ ‘ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ। ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਗਵਾਈ ਕਰਨਗੇ।