Punjab

ਸ਼ੰਭੂ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ

Supreme Court gives big relief to farmers protesting at Shambhu border

ਸ਼ੰਭੂ ਬਾਰਡਰ ਉਤੇ ਡਟੇ ਕਿਸਾਨਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਦਰਅਸਲ ਸ਼ੰਭੂ ਸਰਹੱਦ ਤੋਂ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਹੁਣ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ‘ਤੇ ਡਟੇ ਕਿਸਾਨਾਂ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਵਾਰ-ਵਾਰ ਇੱਕੋ ਤਰ੍ਹਾਂ ਦੀਆਂ ਪਟੀਸ਼ਨਾਂ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ? ਮਾਮਲਾ ਪਹਿਲਾਂ ਹੀ ਵਿਚਾਰ ਅਧੀਨ ਹੈ। ਅਸੀਂ ਤੁਹਾਡੀ ਪਟੀਸ਼ਨ ਨੂੰ ਉਹਨਾਂ ਮਾਮਲਿਆਂ ਨਾਲ ਨਹੀਂ ਜੋੜਾਂਗੇ। ਕੋਰਟ ਨੇ ਕਿਹਾ ਕਿ ਇਸ ਨਾਲ ਗਲਤ ਸੰਦੇਸ਼ ਜਾਂਦਾ ਹੈ।

Back to top button